ਭਾਰਤ 'ਚ ਬੈਨ ਹੋਵੇਗਾ Wikipedia? ਹਾਈ ਕੋਰਟ ਦੀ ਚੇਤਾਵਨੀ ਮਗਰੋਂ ਕੰਪਨੀ ਦਾ ਬਿਆਨ
Sunday, Sep 08, 2024 - 08:59 AM (IST)
ਨਵੀਂ ਦਿੱਲੀ (ਬਿਊਰੋ) : ਦਿੱਲੀ ਹਾਈ ਕੋਰਟ ਨੇ ਵਿਕੀਪੀਡੀਆ 'ਤੇ ਪਾਬੰਦੀ ਲਗਾਉਣ ਦੀ ਚੇਤਾਵਨੀ ਦਿੱਤੀ ਸੀ, ਜਿਸ ਮਗਰੋਂ ਹੁਣ ਵਿਕੀਪੀਡੀਆ ਨੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਦਰਅਸਲ, ਅਦਾਲਤ 'ਚ ਵਿਕੀਪੀਡੀਆ ਬਾਰੇ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਸੀ। ਵਿਕੀਪੀਡੀਆ 'ਤੇ ਦੋਸ਼ ਲਗਾਇਆ ਗਿਆ ਸੀ ਕਿ ਇਸ 'ਤੇ ਦਿੱਤੀ ਗਈ ਜਾਣਕਾਰੀ ਸਹੀ ਨਹੀਂ ਹੁੰਦੀ ਅਤੇ ਅਪਮਾਨ ਸੂਚਕ ਹੁੰਦੀ ਹੈ। ਇਸ ਤੋਂ ਬਾਅਦ ਅਦਾਲਤ ਨੇ ਵਿਕੀਪੀਡੀਆ 'ਤੇ ਪਾਬੰਦੀ ਲਗਾਉਣ ਦੀ ਚੇਤਾਵਨੀ ਦਿੱਤੀ ਹੈ। ਅਦਾਲਤ ਦੀ ਚਿਤਾਵਨੀ ਤੋਂ ਬਾਅਦ ਹੁਣ ਵਿਕੀਮੀਡੀਆ ਫਾਊਂਡੇਸ਼ਨ ਨੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਆਖ਼ਰ ਕਿਸ ਨੇ ਲਿਖੀ ਹੈ ਫ਼ਿਲਮ 'ਬੀਬੀ ਰਜਨੀ' ਦੀ ਕਹਾਣੀ, ਇਨ੍ਹਾਂ ਵੱਡੀਆਂ ਫ਼ਿਲਮਾਂ ਦੇ ਵੀ ਰਹੇ ਲਿਖਾਰੀ
ਵਿਕੀਪੀਡੀਆ ਦੀ ਜ਼ਿੰਮੇਵਾਰੀ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਸੰਭਾਲੀ ਜਾਂਦੀ ਹੈ। ਆਪਣੇ ਬਿਆਨ 'ਚ ਫਾਊਂਡੇਸ਼ਨ ਨੇ ਕਿਹਾ ਕਿ ਉਹ ਭਾਰਤ ਨੂੰ ਸਮਰਪਿਤ ਹਨ ਅਤੇ ਪਾਬੰਦੀ ਵਰਗੀ ਸਥਿਤੀ ਦਾ ਸਾਹਮਣਾ ਕਰਨ ਤੋਂ ਬਚਣ ਲਈ ਤੁਰੰਤ ਜ਼ਰੂਰੀ ਕਦਮ ਚੁੱਕਣਗੇ। ਆਪਣੇ ਅਧਿਕਾਰਤ ਬਿਆਨ 'ਚ ਵਿਕੀਮੀਡੀਆ ਨੇ ਕਿਹਾ, 'ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਭਾਰਤ ਦੇ ਲੋਕਾਂ ਨੂੰ ਖੁੱਲ੍ਹੇ ਅਤੇ ਸੁਰੱਖਿਅਤ ਮਾਹੌਲ 'ਚ ਮੁਫ਼ਤ ਅਤੇ ਭਰੋਸੇਮੰਦ ਜਾਣਕਾਰੀ ਸਾਂਝੀ ਕਰਨ ਅਤੇ ਉਨ੍ਹਾਂ ਤੱਕ ਪਹੁੰਚ ਕਰਨ ਦਾ ਅਧਿਕਾਰ ਜਾਰੀ ਰਹੇ।'
ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼
ਜਾਣੋ ਪੂਰਾ ਮਾਮਲਾ
ਦਰਅਸਲ, ਕੰਪਨੀ ਦਾ ਇਹ ਬਿਆਨ ਹਾਈ ਕੋਰਟ ਦੀ ਬੈਂਚ ਦੀ ਚੇਤਾਵਨੀ ਤੋਂ ਬਾਅਦ ਆਇਆ ਹੈ। ਇਹ ਬੈਂਚ ਇੱਕ ਨਿਊਜ਼ ਏਜੰਸੀ ਵੱਲੋਂ ਦਾਇਰ ਇੱਕ ਕੇਸ ਦੀ ਸੁਣਵਾਈ ਕਰ ਰਿਹਾ ਸੀ, ਜਿਸ 'ਚ ਏਜੰਸੀ ਨੇ ਵਿਕੀਪੀਡੀਆ 'ਤੇ ਗਲਤ ਅਤੇ ਅਪਮਾਨਜਨਕ ਜਾਣਕਾਰੀ ਦੇਣ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ 'ਚ ਵਿਕੀਪੀਡੀਆ ਨੇ ਕਿਹਾ ਕਿ ਉਨ੍ਹਾਂ ਦੇ ਪੇਜ਼ 'ਤੇ ਸਮੱਗਰੀ ਵਾਲੰਟੀਅਰਾਂ ਦੁਆਰਾ ਪ੍ਰਦਾਨ ਕੀਤੀ ਜਾਂਦੀ ਹੈ। ਕੰਟੈਂਟ ਵਲੰਟੀਅਰਾਂ ਦੁਆਰਾ ਪਬਲਿਕ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਐਡਿਟ ਕੀਤਾ ਜਾਂਦਾ ਹੈ। ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ ਵਿਕੀਪੀਡੀਆ ਨੂੰ ਕਿਹਾ ਕਿ ਜੇਕਰ ਉਹ ਅਦਾਲਤ ਨੂੰ ਸਹਿਯੋਗ ਨਹੀਂ ਦਿੰਦੇ ਹਨ ਤਾਂ ਅਦਾਲਤ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਲਈ ਕਹਿ ਸਕਦੀ ਹੈ ਅਤੇ ਫਿਰ ਵਿਕੀਪੀਡੀਆ ਭਾਰਤ 'ਚ ਬੈਨ ਵੀ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ
ਕੀ ਹੈ ਵਿਕੀਪੀਡੀਆ?
ਦੱਸ ਦੇਈਏ ਕਿ Wikipedia 'ਤੇ ਕਿਸੇ ਵੀ ਵਿਸ਼ੇ 'ਤੇ ਜਾਣਕਾਰੀ ਮੁਫ਼ਤ ਮਿਲਦੀ ਹੈ। ਇਹ ਸਾਰੀ ਜਾਣਕਾਰੀ ਵਾਲੰਟੀਅਰਾਂ ਦੁਆਰਾ ਦਿੱਤੀ ਜਾਂਦੀ ਹੈ। ਹਾਲਾਂਕਿ, ਕੋਈ ਵੀ ਵਿਅਕਤੀ ਵਿਕੀਪੀਡੀਆ 'ਤੇ ਜਾਣਕਾਰੀ ਨੂੰ ਐਡਿਟ ਕਰ ਸਕਦਾ ਹੈ। ਇਹ ਪਲੇਟਫਾਰਮ ਪੂਰੀ ਤਰ੍ਹਾਂ ਫਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।