ਕੇਜਰੀਵਾਲ ਨੇ ਗੋਆ ''ਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਦਾ ਕੀਤਾ ਵਾਅਦਾ, ਵਿਰੋਧੀ ਪਾਰਟੀ ''ਤੇ ਬੋਲਿਆ ਹਮਲਾ
Wednesday, Dec 22, 2021 - 01:27 PM (IST)
ਪਣਜੀ (ਵਾਰਤਾ)- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਗੋਆ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਏਗੀ। ਕੇਜਰੀਵਾਲ ਨੇ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਇਕ ਮਹੀਨੇ ਅੰਦਰ ਲੋਕਾਂ ਨੂੰ ਸਰਕਾਰ ਦੇ ਕੰਮਕਾਜ 'ਚ ਭਾਰੀ ਤਬਦੀਲੀ ਦੇਖਣ ਨੂੰ ਮਿਲੇਗੀ।'' ਉਨ੍ਹਾਂ ਕਿਹਾ ਕਿ ਮਹੱਤਵਪੂਰਨ ਸਰਕਾਰ ਵਿਭਾਗ ਫੇਸਲੈੱਸ ਹੋਣਗੇ ਅਤੇ ਲੋਕਾਂ ਦੇ ਦਰਵਾਜ਼ੇ 'ਤੇ ਸੇਵਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਜੋ ਉਦਯੋਗਪਤੀ ਰਾਜ ਛੱਡ ਕੇ ਚੱਲੇ ਗਏ ਹਨ, ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੇ ਭ੍ਰਿਸ਼ਟਾਚਾਰ ਚੋਣਾਵੀ ਮੁੱਦਾ ਨਹੀਂ ਸੀ ਪਰ ਹੁਣ ਉਨ੍ਹਾਂ ਦੀ ਪਾਰਟੀ (ਆਪ) ਦੇ ਮੈਦਾਨ 'ਚ ਆਉਣ ਕਾਰਨ ਅਜਿਹਾ ਹੋਇਆ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਤਸਵੀਰ ਵਾਲਾ ਟੀਕਾਕਰਨ ਸਰਟੀਫ਼ਿਕੇਟ ਲੈਣ ’ਚ ਸ਼ਰਮ ਨਹੀਂ ਆਉਣੀ ਚਾਹੀਦੀ: ਹਾਈਕੋਰਟ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੋਰ ਪਾਰਟੀਆਂ 'ਚ ਵੀ ਕਈ ਚੰਗੇ ਨੇਤਾ ਹਨ ਪਰ ਉਹ ਘੁਟਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਅਜਿਹੇ ਨੇਤਾਵਾਂ ਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ 'ਤੇ 'ਆਪ' 6 ਮਹੀਨਿਆਂ ਅੰਦਰ ਰਾਜ 'ਚ ਖਨਨ ਦਾ ਕੰਮ ਮੁੜ ਸ਼ੁਰੂ ਕਰੇਗੀ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਤ੍ਰਿਣਮੂਲ ਕਾਂਗਰਸ ਕੋਲ ਇਕ ਫੀਸਦੀ ਵੀ ਵੋਟ ਸ਼ੇਅਰ ਨਹੀਂ ਹੈ ਅਤੇ ਇਹੀ ਕਾਰਨ ਹੈ ਕਿ ਉਹ ਇਸ ਤੋਂ ਵੱਧ ਮਹੱਤਵ ਨਹੀਂ ਦੇ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਚੋਣਾਵੀ ਰਾਜ ਗੋਆ ਦੇ 2 ਦਿਨਾ ਦੌਰੇ 'ਤੇ ਹਨ। ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸਾਰੀਆਂ 40 ਸੀਟਾਂ 'ਤੇ ਚੋਣ ਲੜੇਗੀ।
ਇਹ ਵੀ ਪੜ੍ਹੋ : ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਕੀਤੀ PM ਮੋਦੀ ਦੀ ਤਾਰੀਫ਼, ਨਿਸ਼ਾਨੇ 'ਤੇ ਕਾਂਗਰਸ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ