ਔਰਤਾਂ ਨੂੰ ਨੌਕਰੀਆਂ ''ਚ 50 ਫੀਸਦੀ ਰਾਖਵਾਂਕਰਨ ਦੇਵਾਂਗੇ: ਦੁਸ਼ਯੰਤ
Sunday, Sep 15, 2024 - 02:37 PM (IST)
ਚੰਡੀਗੜ੍ਹ- ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ) ਦੇ ਨੇਤਾ ਦੁਸ਼ਯੰਤ ਚੌਟਾਲਾ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਜੇਕਰ ਸੂਬੇ ਵਿਚ ਜੇਜੇਪੀ-ਆਜ਼ਾਦ ਸਮਾਜ ਪਾਰਟੀ (ਏ.ਐੱਸ.ਪੀ.) ਦੀ ਸਰਕਾਰ ਬਣਦੀ ਹੈ ਤਾਂ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਚੌਟਾਲਾ ਨੇ ਜੀਂਦ ਵਿਚ ਗਠਜੋੜ ਦੇ ਉਮੀਦਵਾਰ ਧਰਮਪਾਲ ਪ੍ਰਜਾਪਤੀ ਦੇ ਚੋਣ ਦਫ਼ਤਰ ਦੇ ਉਦਘਾਟਨ ਦੌਰਾਨ ਇਹ ਗੱਲ ਆਖੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਹਿਕਾਰੀ ਖੇਤਰ ਦੀਆਂ ਸਕੀਮਾਂ ਜਿਵੇਂ ਕਿ ਵੀਟਾ ਬੂਥ ਅਤੇ ਹਰਹਿਤ ਸਟੋਰ 'ਚ ਔਰਤਾਂ ਦੀ 33 ਫੀਸਦੀ ਹਿੱਸੇਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦਾ ਮਾਣ ਭੱਤਾ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਹਾ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ’ਤੇ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਜਾਰੀ ਕਰ ਦਿੱਤਾ ਜਾਵੇਗਾ। ਵਿਦਿਆਰਥੀਆਂ, ਮਜ਼ਦੂਰਾਂ, ਗਰੀਬਾਂ ਅਤੇ ਮੱਧ ਵਰਗ ਨਾਲ ਸਬੰਧਤ ਦੋ-ਪਹੀਆ ਵਾਹਨਾਂ ਨੂੰ ਟੈਕਸ ਤੋਂ ਛੋਟ ਦਿੱਤੀ ਜਾਵੇਗੀ।