ਕੀ ਜੇਲ੍ਹ ’ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਲੜ ਸਕੇਗਾ ਲੋਕ ਸਭਾ ਚੋਣਾਂ!

Sunday, May 05, 2024 - 10:38 AM (IST)

ਕੀ ਜੇਲ੍ਹ ’ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਲੜ ਸਕੇਗਾ ਲੋਕ ਸਭਾ ਚੋਣਾਂ!

ਨੈਸ਼ਨਲ ਡੈਸਕ- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਸੰਧੂ (31) ਵੀ ਦੇਸ਼ ਦੀ ਚੋਣ ਚਰਚਾ ਵਿਚ ਹੈ। ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਬੇਟੇ ਦੇ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਜੇਲ੍ਹ ਵਿਚ ਬੰਦ ਹੈ ਅਤੇ ਹਾਲ ਹੀ ਵਿਚ ਪੰਜਾਬ ਸਰਕਾਰ ਨੇ ਉਸ ਦੀ ਐੱਨ. ਐੱਸ. ਏ. ਦੀ ਹਿਰਾਸਤ ਇਕ ਸਾਲ ਹੋਰ ਵਧਾ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਦੇ ਚੋਣ ਮੈਦਾਨ ਵਿਚ ਉਤਰਨ ਦੀਆਂ ਖ਼ਬਰਾਂ ਨਾਲ ਸਿਆਸਤ ਵੀ ਭੱਖ ਗਈ ਹੈ। ਕੱਟੜਪੰਥੀ ਵਿਚਾਰਧਾਰਾ ਨਾਲ ਚੋਣ ਸਿਆਸਤ ਵਿਚ ਦਾਖ਼ਲ ਹੋਣ ਦੇ ਦਾਅਵੇ ’ਤੇ ਸਵਾਲ ਉਠਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਸਹੁਰੇ ਘਰ ਤੋਂ ਧੀ ਦਾ ਟੁੱਟ ਗਿਆ ਨਾਤਾ, ਪਿਤਾ ਨੇ ਫਿਰ ਵੀ ਨਾ ਕੀਤਾ ਪਰਾਇਆ, ਬੈਂਡ-ਵਾਜਿਆਂ ਨਾਲ ਲਿਆਇਆ ਵਾਪਸ

ਇਸ ਕਾਰਨ ਨਾਲ ਹੋ ਸਕਦੀ ਹੈ ਨਾਮਜ਼ਦਗੀ ਰੱਦ

ਖਡੂਰ ਸਾਹਿਬ ਲੋਕ ਸਭਾ ਸੀਟ ’ਤੇ ਸਭ ਤੋਂ ਵੱਡੀ ਚਰਚਾ ਇਸ ਗੱਲ ਨੂੰ ਲੈ ਕੇ ਹੈ ਕਿ ਕੀ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦਿੱਤੀ ਜਾਵੇਗੀ ਜਾਂ ਨਹੀਂ। ਕਾਨੂੰਨੀ ਮਾਹਿਰਾਂ ਦੇ ਹਵਾਲੇ ਨਾਲ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ. ਐੱਸ. ਏ. ਕੇਸ ਵਿਚ ਕਿਸੇ ਵੀ ਮੁਲਜ਼ਮ ਦੇ ਚੋਣ ਲੜਨ ’ਤੇ ਕੋਈ ਰੋਕ ਨਹੀਂ ਹੈ। ਸਿਰਫ ਵਿਰੋਧ ਇਸ ਗੱਲ ਦਾ ਹੈ ਕਿ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਉਸ ਨੂੰ ਸੰਵਿਧਾਨ ਵਿਚ ਕੋਈ ਭਰੋਸਾ ਨਹੀਂ ਹੈ ਅਤੇ ਸੂਬੇ ਨੇ ਉਸ ’ਤੇ ਐੱਨ. ਐੱਸ. ਏ. ਲਗਾ ਕੇ ਦੇਸ਼ ਦਾ ਦੁਸ਼ਮਣ ਐਲਾਨ ਕਰ ਦਿੱਤਾ ਹੈ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇਲ ਸੁਪਰਡੈਂਟ ਅੰਮ੍ਰਿਤਪਾਲ ਨੂੰ ਸਹੁੰ ਚੁਕਾਉਣਗੇ ਅਤੇ ਅਧਿਕਾਰੀ ਇਸ ਬਾਰੇ ਰਿਟਰਨਿੰਗ ਅਫ਼ਸਰ ਨੂੰ ਸੂਚਿਤ ਕਰਨਗੇ। ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਪੁਲਸ ਨਾਮਜ਼ਦਗੀ ਵਾਲੇ ਦਿਨ ਉਸ ਨੂੰ ਜਲੰਧਰ ਅਤੇ ਅੰਮ੍ਰਿਤਸਰ ਵਿਚ ਦਰਜ ਕੇਸਾਂ ਲਈ ਰਿਮਾਂਡ ’ਤੇ ਲੈ ਕੇ ਆਉਂਦੀ ਹੈ ਤਾਂ ਇਹ ਉਸ ਦੀ ਨਾਮਜ਼ਦਗੀ ਰੱਦ ਕਰਨ ਦਾ ਕਾਰਨ ਬਣ ਸਕਦਾ ਹੈ।

ਇਹ ਵੀ ਪੜ੍ਹੋ- 12ਵੀਂ ਪਾਸ ਦੀ ਖੁਸ਼ੀ ਨੇ ਪਾ ਦਿੱਤੇ ਸਦਾ ਲਈ ਵਿਛੋੜੇ, ਨਹਿਰ 'ਚ ਡੁੱਬਣ ਨਾਲ ਦੋ ਵਿਦਿਆਰਥੀਆਂ ਦੀ ਮੌਤ

ਪਹਿਲਾਂ ਵੀ ਜੇਲ੍ਹ 'ਚ ਰਹਿ ਕੇ ਚੋਣ ਲੜ ਚੁੱਕੇ ਹਨ ਕਈ ਨੇਤਾ

ਬੀਤੇ ਸਮੇਂ ਵਿਚ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ ਜਿਨ੍ਹਾਂ ਵਿਚ ਸਿਮਰਨਜੀਤ ਸਿੰਘ ਮਾਨ ਵਰਗੇ ਆਗੂ ਜੇਲ੍ਹ ਵਿਚ ਰਹਿੰਦਿਆਂ 1998 ਵਿਚ ਤਰਨਤਾਰਨ ਲੋਕ ਸਭਾ ਸੀਟ ਤੋਂ ਚੁਣੇ ਗਏ ਸਨ। ਡਾਨ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ, ਜਿਸ ਨੇ ਮਊ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ, ਤਿੰਨ ਵਾਰ ਜੇਲ੍ਹ ਤੋਂ ਚੁਣੇ ਗਏ ਸਨ ਅਤੇ ਇੱਥੋਂ ਤੱਕ ਕਿ ਆਰ. ਜੇ. ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਬਿਹਾਰ ਦੀ ਮਧੇਪੁਰਾ ਲੋਕ ਸਭਾ ਸੀਟ ਤੋਂ ਵੀ ਜਿੱਤੇ ਸਨ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਉਦੋਂ ਤੋਂ ਪ੍ਰਕਿਰਿਆਵਾਂ ਵਿਚ ਕੁਝ ਸੋਧਾਂ ਹੋਈਆਂ ਹਨ ਜੋ ਇਕ ਰੁਕਾਵਟ ਬਣ ਸਕਦੀਆਂ ਹਨ। ਸਭ ਤੋਂ ਵੱਡਾ ਮੁੱਦਾ ਇਹ ਹੈ ਕਿ ਅੰਮ੍ਰਿਤਪਾਲ ਨੂੰ ਖਾਸ ਤੌਰ ’ਤੇ ਚੋਣ ਖਰਚਿਆਂ ਨੂੰ ਸੰਭਾਲਣ ਲਈ ਨਾਮਜ਼ਦਗੀ ਭਰਨ ਤੋਂ ਇਕ ਦਿਨ ਪਹਿਲਾਂ ਨਵਾਂ ਬੈਂਕ ਖਾਤਾ ਖੋਲ੍ਹਣਾ ਹੋਵੇਗਾ। ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਇਹ ਲਾਜ਼ਮੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News