ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਨਹੀਂ ਕਰਾਂਗੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ : ਰਾਕੇਸ਼ ਟਿਕੈਤ

Monday, Oct 04, 2021 - 10:24 AM (IST)

ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਨਹੀਂ ਕਰਾਂਗੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ : ਰਾਕੇਸ਼ ਟਿਕੈਤ

ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਹੋਈ ਹਿੰਸਾ ’ਚ 8 ਲੋਕਾਂ ਦੀ ਮੌਤ ਤੋਂ ਬਾਅਦ ਮਾਮਲਾ ਬੇਹੱਦ ਗਰਮਾ ਗਿਆ ਹੈ। ਲਖੀਮਪੁਰ ’ਚ ਕਿਸਾਨ ਰਾਤ ਤੋਂ ਧਰਨਾ ਦੇ ਰਹੇ ਹਨ, ਇਨ੍ਹਾਂ ਦੀ ਮੰਗ ਹੈ ਕਿ ਦੋਸ਼ੀਆਂ ’ਤੇ ਜਦੋਂ ਤੱਕ ਕਾਰਵਾਈ ਨਹੀਂ ਹੋ ਜਾਂਦੀ, ਉਹ ਧਰਨਾ ਜਾਰੀ ਰੱਖਣਗੇ। ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਸਵੇਰੇ 4.30 ਵਜੇ ਕਰੀਬ ਲਖੀਮਪੁਰ ਪਹੁੰਚ ਗਏ ਸਨ ਅਤੇ ਉਨ੍ਹਾਂ ਨੇ ਉੱਥੇ ਇਕ ਗੁਰਦੁਆਰੇ ’ਚ ਕਿਸਾਨਾਂ ਦੀ ਕਮੇਟੀ ਨਾਲ ਬੈਠਕ ਕੀਤੀ। ਇਸ ਬੈਠਕ ’ਚ ਅੱਗੇ ਦੀ ਰਣਨੀਤੀ ਤੈਅ ਕੀਤੀ ਗਈ। ਬੈਠਕ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ’ਤੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਟਿਕੈਤ ਨੇ ਕਿਸਾਨਾਂ ਨਾਲ ਬੈਠਕ ਤੋਂ ਬਾਅਦ ਐਲਾਨ ਕੀਤਾ ਕਿ ਜਦੋਂ ਤੱਕ ਕੋਈ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕਰਾਂਗੇ। ਫਿਲਹਾਲ ਲਖੀਮਪੁਰ ’ਚ ਧਾਰਾ 144 ਲਗਾ ਦਿੱਤੀ ਗਈ ਹੈ। ਨੇਤਾਵਾਂ ਦੇ ਆਉਣ-ਜਾਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ’ਚ ਵੱਡਾ ਹਾਦਸਾ: ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੜ੍ਹਾਈ ਕਾਰ, 3 ਦੀ ਮੌਤ

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ ਸਨ। ਸਥਾਨਕ ਚਸ਼ਮਦੀਦਾਂ ਮੁਤਾਬਕ ਇਸ ਗੱਡੀ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਤੇ ਉਨ੍ਹਾਂ ਦੇ ਹੋਰ ਨਜ਼ਦੀਕੀ ਸਵਾਰ ਸਨ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਦਬਾਉਣ ਲਈ ਸਰਕਾਰ ਕਿਸ ਹੱਦ ਤੱਕ ਡਿੱਗ ਸਕਦੀ ਹੈ, ਅੱਜ ਫਿਰ ਹੋਇਆ ਸਾਬਤ : ਟਿਕੈਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News