ਕਾਂਗਰਸ ਨੇ ਚੁੱਕਿਆ ਸਵਾਲ- ਕੀ PM ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣਗੇ?

06/12/2024 12:48:11 PM

ਨਵੀਂ ਦਿੱਲੀ- ਤੇਲਗੂ ਦੇਸ਼ਮ ਪਾਰਟੀ (TDP) ਦੇ ਨੇਤਾ ਐੱਨ. ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਦਰਮਿਆਨ ਕਾਂਗਰਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਦੱਖਣੀ ਭਾਰਤ ਦੇ ਇਸ ਸੂਬੇ ਨੂੰ ਵਿਸ਼ੇਸ਼ ਦਰਜਾ ਦਿਵਾਉਣਗੇ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਨਾਇਡੂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਨਹੀਂ ਚੁੱਕਦੇ, ਉਦੋਂ ਤੱਕ ਪ੍ਰਧਾਨ ਮੰਤਰੀ ਵੱਲੋਂ ਕੋਈ ਕਦਮ ਚੁੱਕਣ ਦੀ ਉਮੀਦ ਘੱਟ ਹੈ। ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ 'ਐਕਸ' 'ਤੇ ਪੋਸਟ ਕੀਤਾ ਕਿ ਮੈਂ ਇਕ ਭਾਸ਼ਣ 7 ਸਾਲ ਪਹਿਲਾਂ ਰਾਜ ਸਭਾ ਵਿਚ 2014 ਦੇ ਆਂਧਰਾ ਪ੍ਰਦੇਸ਼ ਮੁੜ ਗਠਨ ਐਕਟ ਦੇ ਵਾਅਦੇ ਨੂੰ ਪੂਰਾ ਕਰਨ 'ਚ ਮੋਦੀ ਸਰਕਾਰ ਦੀ ਅਸਫ਼ਲਤਾ ਬਾਰੇ ਦਿੱਤਾ ਸੀ। 

ਬਦਕਿਸਮਤੀ ਨਾਲ ਇਹ ਅੱਜ ਵੀ ਸੱਚ ਹੈ। ਜਦੋਂ ਤੱਕ ਨਾਇਡੂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਨਹੀਂ ਚੁੱਕਦੇ, ਉਦੋਂ ਤੱਕ ਪ੍ਰਧਾਨ ਮੰਤਰੀ ਵੱਲੋਂ ਕੋਈ ਕਦਮ ਚੁੱਕਣ ਦੀ ਉਮੀਦ ਘੱਟ ਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਦਿਵਾਉਣਗੇ ਜਿਵੇਂ ਕਿ ਉਨ੍ਹਾਂ ਨੇ ਮਾਰਚ 2014 ਵਿਚ ਪਵਿੱਤਰ ਸ਼ਹਿਰ ਤਿਰੂਪਤੀ 'ਚ ਵਾਅਦਾ ਕੀਤਾ ਸੀ। ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਕੀ ਉਹ ਆਖਰਕਾਰ ਏ.ਪੀ. ਮੁੜ ਗਠਨ ਕਾਨੂੰਨ ਵਿਚ ਕੀਤੀਆਂ ਗਈਆਂ ਵੱਖ-ਵੱਖ ਵਚਨਬੱਧਤਾਵਾਂ ਨੂੰ ਮਨਜ਼ੂਰੀ ਦੇਣਗੇ। ਜਿਸ ਵਿਚ ਕਡਪਾ ਸਟੀਲ ਪਲਾਂਟ, ਦੁੱਗੀਰਾਜੁਪਟਨਮ ਬੰਦਰਗਾਹ, ਕਾਕੀਨਾਡਾ ਪੈਟਰੋ ਕੰਪਲੈਕਸ ਅਤੇ ਸੂਬੇ ਲਈ ਇਕ ਖੇਤੀਬਾੜੀ ਯੂਨੀਵਰਸਿਟੀ ਸ਼ਾਮਲ ਹਨ, ਜਿਸ ਨੂੰ ਲੈ ਕੇ ਉਹ ਪਿਛਲੇ 10 ਸਾਲਾਂ ਤੋਂ ਆਪਣੇ ਪੈਰ ਪਿੱਛੇ ਖਿੱਚ ਰਹੇ ਹਨ?


Tanu

Content Editor

Related News