ਸਿਸੋਦੀਆ ਨੂੰ ਮਿਲੇਗੀ ਰਾਹਤ ਜਾਂ ਫਿਰ ਜੇਲ੍ਹ 'ਚ ਹੀ ਰਹਿਣਗੇ?, ਦਿੱਲੀ ਹਾਈ ਕੋਰਟ ਭਲਕੇ ਜ਼ਮਾਨਤ 'ਤੇ ਸੁਣਾਏਗੀ ਫ਼ੈਸਲਾ

Sunday, Jun 04, 2023 - 09:46 PM (IST)

ਸਿਸੋਦੀਆ ਨੂੰ ਮਿਲੇਗੀ ਰਾਹਤ ਜਾਂ ਫਿਰ ਜੇਲ੍ਹ 'ਚ ਹੀ ਰਹਿਣਗੇ?, ਦਿੱਲੀ ਹਾਈ ਕੋਰਟ ਭਲਕੇ ਜ਼ਮਾਨਤ 'ਤੇ ਸੁਣਾਏਗੀ ਫ਼ੈਸਲਾ

ਨੈਸ਼ਨਲ ਡੈਸਕ : ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਅਦਾਲਤ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਸੁਣਾਏਗੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਸ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ ਕਿ ਉਹ ਆਪਣੀ ਬੀਮਾਰ ਪਤਨੀ ਦਾ ਇਕੱਲਾ ਦੇਖਭਾਲ ਕਰਨ ਵਾਲਾ ਹੈ।

ਇਹ ਵੀ ਪੜ੍ਹੋ : ਓਡਿਸ਼ਾ ਰੇਲ ਹਾਦਸਾ : ਭਾਰਤੀ ਜਲ ਸੈਨਾ ਨੇ ਭੇਜੀ 43 ਕਰਮਚਾਰੀਆਂ ਦੀ ਮੈਡੀਕਲ ਟੀਮ

ਇਸ ਮਾਮਲੇ 'ਚ ਸਿਸੋਦੀਆ ਦੀ ਨਿਯਮਤ ਜ਼ਮਾਨਤ ਲਈ ਇਕ ਪਟੀਸ਼ਨ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਮਾਮਲੇ 'ਚ 9 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਸਿਸੋਦੀਆ ਤਿਹਾੜ ਜੇਲ੍ਹ ਵਿੱਚ ਬੰਦ ਹਨ। ਦਿੱਲੀ ਹਾਈ ਕੋਰਟ ਨੇ ਸ਼ਨੀਵਾਰ ਨੂੰ ਸਿਸੋਦੀਆ ਦੀ 6 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਅਰਜ਼ੀ 'ਤੇ ਫ਼ੌਸਲਾ ਸੁਰੱਖਿਅਤ ਰੱਖ ਲਿਆ ਤੇ ਸਿਸੋਦੀਆ ਦੀ ਪਤਨੀ ਸੀਮਾ ਦੀ ਸਿਹਤ ਦੀ ਸਥਿਤੀ ਬਾਰੇ ਐੱਲਐੱਨਜੇਪੀ ਹਸਪਤਾਲ ਤੋਂ ਰਿਪੋਰਟ ਮੰਗੀ ਸੀ।

ਇਹ ਵੀ ਪੜ੍ਹੋ : 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਓਵਰਡੋਜ਼ ਨਾਲ ਮੌਤ

ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਇਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਸਿਸੋਦੀਆ ਸ਼ਨੀਵਾਰ ਨੂੰ ਆਪਣੀ ਪਤਨੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਆਏ ਸਨ ਪਰ ਮੁਲਾਕਾਤ ਨਹੀਂ ਹੋ ਸਕੀ। ਜਾਣਕਾਰੀ ਮੁਤਾਬਕ ਸਿਹਤ ਵਿਗੜਨ ਕਾਰਨ ਸਿਸੋਦੀਆ ਦੀ ਪਤਨੀ ਨੂੰ ਹਸਪਤਾਲ ਲਿਜਾਣਾ ਪਿਆ, ਜਿਸ ਕਾਰਨ ਦੋਵਾਂ ਦੀ ਮੁਲਾਕਾਤ ਨਹੀਂ ਹੋ ਸਕੀ। ਬਾਅਦ ਵਿੱਚ ਸਿਸੋਦੀਆ ਆਪਣੀ ਰਿਹਾਇਸ਼ ਤੋਂ ਤਿਹਾੜ ਜੇਲ੍ਹ ਪਰਤ ਆਏ।

ਇਹ ਵੀ ਪੜ੍ਹੋ : ਨੇਪਾਲ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨਾਲ ਮੁਲਾਕਾਤ ਨੂੰ ਭਾਰਤ ਦੌਰੇ ਦਾ ਦੱਸਿਆ 'ਸਭ ਤੋਂ ਮਹੱਤਵਪੂਰਨ ਪਹਿਲੂ'

ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ 'ਆਪ' ਨੇਤਾ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ। ਸਿਸੋਦੀਆ ਨੂੰ ਆਪਣੀ ਪਤਨੀ ਨੂੰ ਮਿਲਣ ਲਈ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਦਾ ਸਮਾਂ ਮਿਲਿਆ ਸੀ।

ਇਹ ਵੀ ਪੜ੍ਹੋ : 14 ਦਵਾਈਆਂ ਦੀ ਫਿਕਸਡ-ਡੋਜ਼ ’ਤੇ ਲੱਗੀ ਪਾਬੰਦੀ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ

ਸਿਸੋਦੀਆ ਦੀ ਪਤਨੀ ਸੀਮਾ 'ਮਲਟੀਪਲ ਸਕਲੇਰੋਸਿਸ' (ਇਮਿਊਨ ਸਿਸਟਮ ਦੀ ਬੀਮਾਰੀ) ਤੋਂ ਪੀੜਤ ਹੈ ਅਤੇ ਪਿਛਲੇ ਮਹੀਨੇ ਵੀ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੀਮਾ ਨੂੰ ਲੋਕ ਨਾਇਕ ਜੈਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਸਿਸੋਦੀਆ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਸਵੇਰੇ ਕਰੀਬ 9.38 ਵਜੇ ਜੇਲ੍ਹ ਦੀ ਕਾਰ 'ਚ ਮਥੁਰਾ ਰੋਡ ਸਥਿਤ ਆਪਣੀ ਰਿਹਾਇਸ਼ ਏਬੀ-17 ਪਹੁੰਚੇ। ਉਸ ਨੂੰ ਸਖ਼ਤ ਸੁਰੱਖਿਆ ਵਿਚਾਲੇ ਘਰ ਦੇ ਅੰਦਰ ਲਿਜਾਇਆ ਗਿਆ।

ਇਹ ਵੀ ਪੜ੍ਹੋ : ਅਮਰੀਕਾ ਦੇ ਇਸ ਸੂਬੇ 'ਚ ਟਰਾਂਸਜੈਂਡਰਾਂ ਲਈ ਬੁਰੀ ਖ਼ਬਰ, ਡਾਕਟਰੀ ਇਲਾਜ 'ਤੇ ਲੱਗੀ ਪਾਬੰਦੀ

ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ ਨੂੰ ਆਬਕਾਰੀ ਘੁਟਾਲੇ ਵਿੱਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਹਿਰਾਸਤ ਵਿੱਚ ਹਨ। ਹਾਈ ਕੋਰਟ ਨੇ 30 ਮਈ ਨੂੰ ਸੀਬੀਆਈ ਕੇਸ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸਿਸੋਦੀਆ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਇਕ ਕੇਸ ਵਿੱਚ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਇਕ ਹਿਰਾਸਤ ਵਿੱਚ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News