ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦਾ ਸਮਰਥਨ ਕਰਨਗੇ ਕੇਜਰੀਵਾਲ

07/14/2017 10:30:21 AM

ਨਵੀਂ ਦਿੱਲੀ— 'ਆਪ' ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਰਾਸ਼ਟਰਪਤੀ ਚੋਣਾਂ 'ਚ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦਾ ਸਮਰਥਨ ਕਰੇਗੀ। 'ਆਪ' ਨੇ ਇਹ ਫੈਸਲਾ ਅਜਿਹੇ ਸਮੇਂ ਕੀਤਾ, ਜਦੋਂ ਮੀਰਾ ਕੁਮਾਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਉਨ੍ਹਾਂ ਦੀ ਉਮੀਦਵਾਰੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਸੀ।
'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਕਿ ਮੀਰਾ ਨੂੰ ਸਮਰਥਨ ਦੇਣ ਦਾ ਫੈਸਲਾ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੀ ਫੈਸਲਾ ਕਰਨ ਵਾਲੀ ਸੰਸਥਾ ਸਿਆਸੀ ਮਾਮਲਿਆਂ ਦੀ ਕਮੇਟੀ ਨੇ ਕੀਤਾ। ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼ ਨੇ ਟਵੀਟ ਕਰ ਕੇ ਕਿਹਾ, 'ਆਪ' ਵਿਰੋਧੀ ਧਿਰ ਦੀ ਸੰਯੁਕਤ ਉਮੀਦਵਾਰ ਮੀਰਾ ਕੁਮਾਰ ਦਾ ਰਾਸ਼ਟਰਪਤੀ ਚੋਣਾਂ 'ਚ ਸਮਰਥਨ ਕਰੇਗੀ।