ਅੱਤਵਾਦੀਆਂ ਅਤੇ ਉਨ੍ਹਾਂ ਦੇ ਹਮਦਰਦਾਂ ਤੋਂ ਚੁਣ-ਚੁਣ ਕੇ ਲਵਾਂਗੇ ਬਦਲਾ : ਮਨੋਜ ਸਿਨਹਾ

Monday, Oct 18, 2021 - 12:20 PM (IST)

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ’ਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਦਰਮਿਆਨ ਉੱਪ ਰਾਜਪਾਲ ਮਨੋਜ ਸਿਨਹਾ ਨੇ ਐਤਵਾਰ ਨੂੰ ਸੰਕਲਪ ਲਿਆ ਕਿ ਨਿਰਦੋਸ਼ ਨਾਗਰਿਕਾਂ ਦੇ ਇਕ-ਇਕ ਬੂੰਦ ਖੂਨ ਦਾ ਬਦਲਾ ਅੱਤਵਾਦੀਆਂ ਅਤੇ ਉਨ੍ਹਾਂ ਦੇ ਹਮਦਰਦਾਂ ਤੋਂ ਲਿਆ ਜਾਵੇਗਾ। ਸਿਨਹਾ ਨੇ ਕਿਹਾ ਕਿ ਰਾਜ ’ਚ ਸ਼ਾਂਤੀ ਅਤੇ ਸਮਾਜਿਕ-ਆਰਥਕਿ ਤਰੱਕੀ ਤੇ ਲੋਕਾਂ ਦੇ ਵਿਅਕਤੀਗੱਤ ਵਿਕਾਸ ’ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਤੇਜ਼ੀ ਨਾਲ ਵਿਕਾਸ ਦੇ ਪ੍ਰਤੀ ਆਪਣੀ ਵਚਨਬੱਧਤਾ ਦੋਹਰਾਈ। ਸਿਨਹਾ ਨੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਆਵਾਮ ਦੀ ਆਵਾਜ਼’ ’ਚ ਕਿਹਾ,‘‘ਮੈਂ ਸ਼ਹੀਦ ਨਾਗਰਿਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਸੋਗ ਪੀੜਤ ਪਰਿਵਾਰ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਅਸੀਂ ਅੱਤਵਾਦੀਆਂ, ਉਨ੍ਹਾਂ ਦੇ ਹਮਦਰਦਾਂ ਨੂੰ ਨਿਸ਼ਾਨਾ ਬਣਾਵਾਂਗੇ ਅਤੇ ਨਿਰਦੋਸ਼ ਨਾਗਰਿਕਾਂ ਦੇ ਖੂਨ ਦੀ ਹਰ ਬੂੰਦ ਦਾ ਬਦਲਾ ਲਵਾਂਗੇ।’’

ਇਹ ਵੀ ਪੜ੍ਹੋ : ਕੁਲਗਾਮ 'ਚ ਗੈਰ-ਕਸ਼ਮੀਰ ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਮਾਰੀਆਂ ਗੋਲੀਆਂ, 2 ਦੀ ਮੌਤ ਤੇ 1 ਜ਼ਖਮੀ

ਉੱਪ ਰਾਜਪਾਲ ਕਸ਼ਮੀਰ ਘਾਟੀ ’ਚ ਪਿਛਲੇ 10 ਦਿਨਾਂ ’ਚ ਅੱਤਵਾਦੀਆਂ ਵਲੋਂ ਘੱਟ ਗਿਣਤੀਆਂ ਅਤੇ ਪ੍ਰਵਾਸੀ ਮਜ਼ਦੂਰਾਂ ਸਮੇਤ ਵੱਖ-ਵੱਖ ਨਾਗਰਿਕਾਂ ਦੇ ਕਤਲ ਦੀਆਂ ਘਟਨਾਵਾਂ ਦਾ ਜ਼ਿਕਰ ਕਰ ਰਹੇ ਸਨ। ਉਨ੍ਹਾਂ ਕਿਹਾ,‘‘ਅਸੀਂ ਜਲਦ ਵਿਕਾਸ ਲਈ ਵਚਨਬੱਧ ਹਾਂ ਅਤੇ ਜੰਮੂ ਕਸ਼ਮੀਰ ਨੂੰ ਖੁਸ਼ਹਾਲ ਅਤੇ ਸ਼ਾਂਤੀਪੂਰਨ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੀ ਕੋਸ਼ਿਸ਼ ਕਰਾਂਗੇ।’’ ਸਿੰਘ ਨੇ ਲੋਕਾਂ ਨੂੰ ਉਨ੍ਹਾਂ ਸੁਰੱਖਿਆ ਕਰਮੀਆਂ ਨੂੰ ਯਾਦ ਕਰਨ ਦੀ ਅਪੀਲ ਕੀਤੀ,‘‘ਜਿਨ੍ਹਾਂ ਨੇ ਕਰਤੱਵ ਦੀ ਰਾਹ ’ਚ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਕਿਹਾ,‘‘ਅਗਲੇ ਮਹੀਨੇ ਜਦੋਂ ਅਸੀਂ ਦੀਵਾਲੀ ਦੇ ਦੀਵੇ ਬਾਲੀਏ ਤਾਂ ਸੁਰੱਖਿਆ ਫ਼ੋਰਸਾਂ ਦੇ ਉਨ੍ਹਾਂ ਸ਼ਹੀਦਾਂ ਦੀ ਯਾਦ ’ਚ ਇਕ ਦੀਵਾ ਜ਼ਰੂਰ ਬਾਲੀਏ, ਜਿਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਮਨੁੱਖਤਾ ਦੇ ਦੁਸ਼ਮਣਾਂ ਨੇ ਸਾਡੇ ਤੋਂ ਖੋਹ ਲਿਆ ਸੀ।’’ ਪੁੰਛ ਜ਼ਿਲ੍ਹੇ ’ਚ ਹਾਲ ਹੀ ’ਚ ਸਭ ਤੋਂ ਖ਼ਤਰਨਾਕ ਅੱਤਵਾਦ ਵਿਰੋਧੀ ਮੁਹਿੰਮਾਂ ’ਚੋਂ ਇਕ ’ਚ ਫ਼ੌਜ ਦੇ 9 ਜਵਾਨਾਂ ਦੀ ਜਾਨ ਚੱਲੀ ਗਈ ਸੀ।

ਇਹ ਵੀ ਪੜ੍ਹੋ : ਅੱਤਵਾਦੀਆਂ ਦੀ ਕਾਇਰਾਨਾ ਹਰਕਤ, ਪੁੰਛ 'ਚ 2 ਜਵਾਨ ਸ਼ਹੀਦ, ਇੱਕ ਹਫਤੇ 'ਚ 9 ਫੌਜੀਆਂ ਨੇ ਦਿੱਤੀ ਸ਼ਹਾਦਤ


DIsha

Content Editor

Related News