ਦਿੱਲੀ 'ਚ ਪ੍ਰਦੂਸ਼ਣ ਨੇ ਲੋਕਾਂ ਦਾ ਜਿਉਣਾ ਕੀਤਾ ਮੁਸ਼ਕਿਲ, ਬਾਰਿਸ਼ ਤੋਂ ਬਾਅਦ ਵੀ ਹਵਾ ਜ਼ਹਿਰੀਲੀ

Sunday, Nov 03, 2019 - 09:07 AM (IST)

ਨਵੀਂ ਦਿੱਲੀ—ਪ੍ਰਦੂਸ਼ਣ ਦੀ ਮਾਰ ਝੱਲ ਰਹੇ ਦਿੱਲੀ-ਐੱਨ. ਸੀ. ਆਰ 'ਚ ਸ਼ਨੀਵਾਰ ਰਾਤ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ ਪਰ ਇਸ ਦੇ ਬਾਵਜੂਦ ਇੱਥੇ ਅੱਜ ਭਾਵ ਐਤਵਾਰ ਨੂੰ ਕਈ ਇਲਾਕਿਆਂ 'ਚ ਹਵਾ ਗੁਣਵੱਤਾ ਇੰਡੈਕਸ ਦਾ ਪੱਧਰ ਗੰਭੀਰ ਸ਼੍ਰੇਣੀ 'ਚ ਪਹੁੰਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ ਬਵਾਨਾ 'ਚ ਹਵਾ ਗੁਣਵੱਤਾ ਇੰਡੈਕਸ 492 , ਆਈ. ਟੀ. ਓ. ਕ੍ਰਾਂਸਿੰਗ 'ਚ 487 ਅਤੇ ਅਸ਼ੋਕ ਵਿਹਾਰ 'ਚ 482 ਰਿਹਾ ਹੈ। ਇਹ ਤਿੰਨਾਂ ਇਲਾਕਿਆਂ 'ਚ ਹਵਾ ਗੁਣਵੱਤਾ 'ਗੰਭੀਰ ਸ਼੍ਰੇਣੀ' 'ਚ ਹੈ। ਇਸ ਤੋਂ ਇਲਾਵਾ ਅੱਜ ਦਿੱਲੀ ਦੇ ਨਾਲ ਲੱਗਦੇ ਗਾਜੀਆਬਾਦ ਦੇ ਵਸੁੰਧਰਾ ਇਲਾਕੇ 'ਚ ਹਵਾ ਗੁਣਵੱਤਾ ਇੰਡੈਕਸ 486 ਅਤੇ ਇੰਦਰਾਪੁਰਮ 'ਚ482 ਰਿਹਾ, ਜੋ ਕਿ ਗੰਭੀਰ ਸ਼੍ਰੇਣੀ 'ਚ ਆਉਂਦਾ ਹੈ।

PunjabKesari

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਦਿੱਲੀ ਪ੍ਰਦੂਸ਼ਣ ਨਾਲ ਜੂਝਦੀ ਰਹੀ ਹੈ ਅਤੇ ਇੱਥੇ ਓਵਰਆਲ ਹਵਾ ਗੁਣਵੱਤਾ ਇੰਡੈਕਸ 401 ਰਿਹਾ ਹੈ, ਜੋ ਕਿ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ), ਗਾਜੀਆਬਾਦ ਅਤੇ ਗ੍ਰੇਟਰ ਨੋਇਡਾ 'ਚ ਹਵਾ ਗੁਣਵੱਤਾ ਇੰਡੈਕਸ 459 ਅਤੇ 452 ਰਿਹਾ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਪ੍ਰਦੂਸ਼ਣ ਦੀ ਮਾਰ ਝੱਲ ਰਹੀ ਦਿੱਲੀ 'ਚ ਹੈਲਥ ਐਮਰਜੈਂਸੀ ਲਗਾਉਂਦੇ ਹੋਏ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪ੍ਰਦੂਸ਼ਣ ਦੀ ਮਾਰ ਨੂੰ ਘੱਟ ਕਰਨ ਲਈ ਨਿਰਮਾਣ ਕੰਮਾਂ 'ਤੇ ਰੋਕ ਲਗਾ ਦਿੱਤੀ ਗਈ ਹੈ ਪਰ ਇਸ ਤੋਂ ਕੋਈ ਖਾਸ ਰਾਹਤ ਨਹੀਂ ਮਿਲ ਰਹੀ ਹੈ।

PunjabKesari


Iqbalkaur

Content Editor

Related News