ਅੱਧੀ ਰਾਤ ਨੂੰ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਕੱਚੇ ਤੇਲ 'ਤੇ Windfall Profits Tax ਕੀਤਾ 'ਜ਼ੀਰੋ'

Wednesday, Sep 18, 2024 - 08:39 AM (IST)

ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਕੱਚੇ ਤੇਲ 'ਤੇ ਵਿੰਡਫਾਲ ਪ੍ਰੋਫਿਟ ਟੈਕਸ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਇਹ ਫ਼ੈਸਲਾ ਅੱਜ ਤੋਂ ਲਾਗੂ ਹੋਵੇਗਾ। ਦਰਅਸਲ, ਹਾਲ ਹੀ 'ਚ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਚਾਰ ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈਆਂ ਹਨ। ਇਸ ਤੋਂ ਬਾਅਦ ਪੈਟਰੋਲੀਅਮ ਕੰਪਨੀਆਂ ਨੂੰ ਭਰੋਸਾ ਹੈ ਕਿ ਜੇਕਰ ਕੀਮਤਾਂ ਘੱਟ ਅਤੇ ਸਥਿਰ ਰਹੀਆਂ ਤਾਂ ਆਉਣ ਵਾਲੇ ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਦੀਵਾਲੀ ਤੋਂ ਪਹਿਲਾਂ ਤੇਲ ਕੰਪਨੀਆਂ ਆਮ ਜਨਤਾ ਨੂੰ ਵੱਡੀ ਰਾਹਤ ਦੇ ਸਕਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਭਾਵ 17 ਅਗਸਤ ਨੂੰ ਸਰਕਾਰ ਨੇ ਕੱਚੇ ਪੈਟਰੋਲੀਅਮ 'ਤੇ ਵਿੰਡਫਾਲ ਟੈਕਸ ਘਟਾ ਕੇ 2,100 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ। ਇਹ ਟੈਕਸ ਸਪੈਸ਼ਲ ਐਡੀਸ਼ਨਲ ਐਕਸਾਈਜ਼ ਡਿਊਟੀ (SAED) ਵਜੋਂ ਲਗਾਇਆ ਜਾਂਦਾ ਹੈ। ਡੀਜ਼ਲ, ਪੈਟਰੋਲ ਅਤੇ ਜੈੱਟ ਈਂਧਨ (ATF) ਦੇ ਨਿਰਯਾਤ 'ਤੇ SAED ਨੂੰ 'ਜ਼ੀਰੋ' 'ਤੇ ਬਰਕਰਾਰ ਰੱਖਿਆ ਗਿਆ ਸੀ। ਸਰਕਾਰ ਪਿਛਲੇ ਦੋ ਹਫ਼ਤਿਆਂ ਦੀਆਂ ਔਸਤ ਤੇਲ ਕੀਮਤਾਂ ਦੇ ਆਧਾਰ 'ਤੇ ਹਰ ਪੰਦਰਵਾੜੇ ਵਿੰਡਫਾਲ ਟੈਕਸ ਦੀ ਸਮੀਖਿਆ ਕਰਦੀ ਹੈ। ਭਾਰਤ ਨੇ ਪਹਿਲੀ ਵਾਰ 1 ਜੁਲਾਈ, 2022 ਨੂੰ ਵਿੰਡਫਾਲ ਪ੍ਰੋਫਿਟ ਟੈਕਸ ਲਗਾਇਆ ਸੀ।

ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਫ਼ਰੀ ਹੋਣ ਦੇ ਐਲਾਨ ਨਾਲ ਜੁੜੀ ਵੱਡੀ ਅਪਡੇਟ

ਇਸ ਵਿਚਾਲੇ ਮੰਗਲਵਾਰ ਨੂੰ ਅਮਰੀਕੀ ਕੱਚੇ ਤੇਲ ਦੀਆਂ ਕੀਮਤਾਂ $ 71 ਪ੍ਰਤੀ ਬੈਰਲ ਤੋਂ ਉੱਪਰ ਰਹੀਆਂ ਕਿਉਂਕਿ ਫੈਡਰਲ ਰਿਜ਼ਰਵ ਵੱਲੋਂ ਇਸ ਹਫਤੇ ਵਿਆਜ ਦਰਾਂ ਵਿਚ ਕਟੌਤੀ ਦੀਆਂ ਉਮੀਦਾਂ ਵੱਧ ਰਹੀਆਂ ਹਨ। ਮੈਕਸੀਕੋ ਦੀ ਖਾੜੀ ਵਿਚ ਉਤਪਾਦਨ ਅਜੇ ਵੀ ਰੁਕਿਆ ਹੋਇਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News