ਸਰਕਾਰ ਦਾ ਵੱਡਾ ਫ਼ੈਸਲਾ; ਠੰਡ ਕਾਰਨ ਜਮਾਤ 8ਵੀਂ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ

Friday, Dec 29, 2023 - 04:54 PM (IST)

ਸਰਕਾਰ ਦਾ ਵੱਡਾ ਫ਼ੈਸਲਾ; ਠੰਡ ਕਾਰਨ ਜਮਾਤ 8ਵੀਂ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ

ਨੈਸ਼ਨਲ ਡੈਸਕ- ਪਹਾੜਾਂ 'ਤੇ ਪੈ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਦਾ ਕਹਿਰ ਵੱਧ ਗਿਆ ਹੈ। ਦਿੱਲੀ-NCR ਸਮੇਤ ਉੱਤਰ ਭਾਰਤ ਵਿਚ ਠੰਡ ਦਾ ਸਿਤਮ ਜਾਰੀ ਹੈ। ਇੰਨਾ ਹੀ ਨਹੀਂ ਪੰਜਾਬ, ਹਰਿਆਣਾ ਵਰਗੇ ਸੂਬਿਆਂ ਵਿਚ ਵੀ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਨੂੰ ਵੇਖਦੇ ਹੋਏ ਗਾਜ਼ੀਆਬਾਦ 'ਚ ਠੰਡ ਕਾਰਨ ਜਮਾਤ ਨਰਸਰੀ ਤੋਂ 8ਵੀਂ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇੱਥੇ ਸਕੂਲ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿਣਗੇ।

ਇਹ ਵੀ ਪੜ੍ਹੋਦਿੱਲੀ-NCR 'ਚ ਸੰਘਣੀ ਧੁੰਦ ਦਾ ਕਹਿਰ, 22 ਰੇਲਾਂ ਤੇ 134 ਫਲਾਈਟਾਂ ਲੇਟ

ਜ਼ਿਲ੍ਹਾ ਮੈਜਿਸਟਰੇਟ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀ ਦੇਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੁਢਲੀ ਸਿੱਖਿਆ ਅਫ਼ਸਰ ਓਪੀ ਯਾਦਵ ਨੇ ਸਕੂਲਾਂ ਨੂੰ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੇਸਿਕ ਐਜੂਕੇਸ਼ਨ ਅਫ਼ਸਰ ਓਪੀ ਯਾਦਵ ਨੇ ਦੱਸਿਆ ਕਿ ਬੋਰਡ ਦੇ ਸਾਰੇ ਸਕੂਲਾਂ 'ਚ ਨਰਸਰੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 29 ਅਤੇ 30 ਦਸੰਬਰ ਨੂੰ ਛੁੱਟੀ ਹੋਵੇਗੀ। 

ਇਹ ਵੀ ਪੜ੍ਹੋਦਿੱਲੀ ਸਣੇ ਕਈ ਸੂਬੇ ਸੰਘਣੀ ਧੁੰਦ ਦੀ ਲਪੇਟ 'ਚ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਬੀਤੇ ਦਿਨ ਤਾਪਮਾਨ ਵਿਚ ਕਾਫੀ ਗਿਰਾਵਟ ਵੇਖਣ ਨੂੰ ਮਿਲੀ। ਇਹ ਹੀ ਵਜ੍ਹਾ ਹੈ ਕਿ ਸਰਕਾਰ ਨੇ ਸਕੂਲੀ ਬੱਚਿਆਂ ਨੂੰ ਠੰਡ ਤੋਂ ਰਾਹਤ ਦੇਣ ਲਈ ਦੋ ਦਿਨ ਛੱਟੀਆਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਅਤੇ ਨੋਇਡਾ ਦੇ ਸਕੂਲਾਂ ਵਿਚ 31 ਦਸੰਬਰ 2023 ਤੋਂ 14 ਜਨਵਰੀ ਤੱਕ ਸਰਦਰੁੱਤ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਸਕੂਲ 15 ਜਨਵਰੀ ਤੋਂ ਨਿਯਮਿਤ ਰੂਪ ਨਾਲ ਖੋਲ੍ਹੇ ਜਾਣਗੇ।

ਇਹ ਵੀ ਪੜ੍ਹੋ- 'ਤਿਰੰਗੇ ਦੀ ਥੀਮ' 'ਤੇ ਸਜਾਇਆ ਜਾ ਰਿਹੈ ਅਯੁੱਧਿਆ ਹਵਾਈ ਅੱਡਾ, PM ਮੋਦੀ ਦੇ ਸਵਾਗਤ 'ਚ ਲੱਗੇ ਪੋਸਟਰ

ਦੱਸ ਦੇਈਏ ਕਿ ਮੌਸਮ ਵਿਭਾਗ ਨੇ 31 ਦਸੰਬਰ ਤੱਕ ਦਿੱਲੀ ਦੇ ਨਾਲ ਹੀ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ 'ਚ ਵੀ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਸੰਘਣੀ ਧੁੰਦ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਠੰਡ ਅਤੇ ਧੁੰਦ ਵਧ ਰਹੀ ਹੈ। ਯੂਪੀ ਵਿਚ ਵੀ ਇਹੀ ਸਥਿਤੀ ਹੈ, ਯੂਪੀ ਦੇ ਕਈ ਸ਼ਹਿਰਾਂ ਵਿਚ ਵਿਜ਼ੀਬਿਲਟੀ 20 ਮੀਟਰ ਤੋਂ ਵੀ ਘੱਟ ਹੈ। ਇਨ੍ਹਾਂ ਗੱਲਾਂ ਅਤੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਯੂਪੀ ਸਰਕਾਰ ਨੇ ਦੋ ਦਿਨ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News