ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ, DSEK ਨੇ ਕੀਤਾ ਐਲਾਨ

Friday, Nov 27, 2026 - 03:46 PM (IST)

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ, DSEK ਨੇ ਕੀਤਾ ਐਲਾਨ

ਨੈਸ਼ਨਲ ਡੈਸਕ : ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਸਾਰ ਹੀ ਬਹੁਰ ਸਾਰੇ ਸੂਬਿਆਂ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਠੰਡ ਦੇ ਮੱਦੇਨਜ਼ਰ ਜੰਮੂ-ਕਸ਼ਮੀਰ ਦੇ ਕਸ਼ਮੀਰ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਸ਼ਮੀਰ ਸਕੂਲ ਸਿੱਖਿਆ ਡਾਇਰੈਕਟੋਰੇਟ (DSEK) ਨੇ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਸਮਾਂ-ਸਾਰਣੀ ਦਾ ਐਲਾਨ ਕਰ ਦਿੱਤਾ। 

ਇਹ ਵੀ ਪੜ੍ਹੋ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਹੋਇਆ ਜ਼ਬਰਦਸਤ ਵਾਧਾ, ਚੈਕ ਕਰੋ ਨਵਾਂ ਰੇਟ

DSEK ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 30 ਨਵੰਬਰ, 2026 ਤੋਂ ਛੁੱਟੀਆਂ ਪੈਣਗੀਆਂ। 30 ਨਵੰਬਰ ਤੋਂ ਇਨ੍ਹਾਂ ਵਿਦਿਆਰਥੀਆਂ ਦੇ ਸਕੂਲ ਬੰਦ ਕਰ ਦਿੱਤੇ ਜਾਣਗੇ, ਜੋ 26 ਫਰਵਰੀ, 2027 ਯਾਨੀ ਅਗਲੇ ਸਾਲ ਮੁੜ ਤੋਂ ਖੁੱਲ੍ਹਣਗੇ। ਦੂਜੇ ਪਾਸੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਦਸੰਬਰ ਤੋਂ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿਦਿਆਰਥੀਆਂ ਦੇ ਸਕੂਲ ਅਗਲੇ ਸਾਲ ਫਰਵਰੀ ਮਹੀਨੇ ਦੀ 22 ਤਾਰੀਕ ਨੂੰ ਖੁੱਲ੍ਹਣਗੇ। 

ਇਹ ਵੀ ਪੜ੍ਹੋ: 3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ

ਕਸ਼ਮੀਰ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ 27 ਨਵੰਬਰ, 2026 ਨੂੰ ਜਾਰੀ ਕੀਤੇ ਗਏ ਆਦੇਸ਼ (ਨੰਬਰ 476-DSEK/2026) ਦੇ ਅਨੁਸਾਰ ਕਸ਼ਮੀਰ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਛੁੱਟੀਆਂ ਦੌਰਾਨ ਸਾਰੇ ਅਧਿਆਪਨ ਸਟਾਫ਼ ਨੂੰ ਅਕਾਦਮਿਕ ਗਤੀਵਿਧੀਆਂ ਲਈ ਉਪਲਬਧ ਰਹਿਣਾ ਪਵੇਗਾ ਅਤੇ ਨਾਲ ਹੀ ਸਕੂਲਾਂ ਦੇ ਮੁੜ ਤੋਂ ਖੁੱਲ੍ਹਣ ਤੋਂ ਪਹਿਲਾਂ ਆਪਣੇ ਅਦਾਰਿਆਂ ਵਿੱਚ ਰਿਪੋਰਟ ਕਰਨੀ ਪਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਹੋਵੇਗਾ BLACKOUT, ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ, ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News