School Holidays: ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 2 ਮਹੀਨੇ ਬੰਦ ਰਹਿਣਗੇ ਸਕੂਲ
Saturday, Dec 07, 2024 - 08:34 PM (IST)
ਸ਼੍ਰੀਨਗਰ : ਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਠੰਡ ਅਤੇ ਸੰਘਣੀ ਧੁੰਦ ਨੇ ਆਪਣਾ ਕਹਿਰ ਬਰਸਾਉਣਾ ਸ਼ੁਰੂ ਕਰ ਦਿੱਤਾ ਹੈ। ਕੜਾਕੇ ਦੀ ਪੈ ਰਹੀ ਠੰਡ ਦੇ ਮੱਦੇਨਜ਼ਰ ਜੰਮੂ-ਕਸ਼ਮੀਰ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲ ਸਿੱਖਿਆ ਵਿਭਾਗ ਨੇ ਕਸ਼ਮੀਰ ਡਿਵੀਜ਼ਨ ਅਤੇ ਕਸ਼ਮੀਰ ਡਿਵੀਜ਼ਨ ਦੇ ਸਰਦੀਆਂ ਦੇ ਜ਼ੋਨਾਂ ਵਿੱਚ ਕ੍ਰਮਵਾਰ 10 ਦਸੰਬਰ ਅਤੇ 16 ਦਸੰਬਰ ਤੋਂ ਪੜਾਅਵਾਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਯਾਨੀ ਕਿ ਠੰਡ ਦੇ ਕਹਿਰ ਕਾਰਨ ਸਕੂਲ 2 ਮਹੀਨੇ ਤੋਂ ਵੱਧ ਲਈ ਬੰਦ ਰਹਿਣਗੇ।
ਇਹ ਵੀ ਪੜ੍ਹੋ - ਰੱਥ 'ਚ ਨੱਚ ਰਿਹਾ ਸੀ ਲਾੜਾ, ਅਚਾਨਕ ਹੋ ਗਿਆ ਧਮਾਕਾ, ਪਈਆਂ ਭਾਜੜਾਂ (ਵੀਡੀਓ)
ਦੱਸ ਦੇਈਏ ਕਿ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਗੁਪਤਾ ਦੇ ਅਨੁਸਾਰ ਇੱਕ ਹੁਕਮ ਵਿੱਚ ਕਿਹਾ ਗਿਆ ਹੈ ਕਿ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 10 ਦਸੰਬਰ, 2024 ਤੋਂ ਲੈ ਕੇ 28 ਫਰਵਰੀ, 2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਜਦਕਿ 6ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 16 ਦਸੰਬਰ, 2024 ਤੋਂ 28 ਫਰਵਰੀ, 2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਯਾਨੀ ਕਿ ਤਿੰਨ ਮਹੀਨੇ ਦੇ ਕਰੀਬ ਵਿਦਿਆਰਥੀਆਂ ਦੇ ਸਕੂਲ ਬੰਦ ਰਹਿਣਗੇ।
ਇਹ ਵੀ ਪੜ੍ਹੋ - ਬਰਾਤ ਤੋਂ ਪਹਿਲਾਂ ਲਾੜੀ ਘਰ ਪਹੁੰਚ ਗਈ 'ਭਾਬੀ', ਕਹਿੰਦੀ 'ਉਹ ਮੇਰਾ, ਮੈਂ ਨਹੀਂ ਹੋਣ ਦਿੰਦੀ ਤੇਰਾ', ਬਸ ਫਿਰ....
ਗੁਪਤਾ ਨੇ ਅੱਗੇ ਆਦੇਸ਼ ਦਿੱਤੇ ਕਿ ਸਰਕਾਰੀ ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਦਾ ਅਧਿਆਪਨ ਸਟਾਫ਼ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਲਈ 10 ਫਰਵਰੀ 2025 ਤੋਂ ਸਬੰਧਤ ਮੁੱਖ ਦਫ਼ਤਰ ਵਿਖੇ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਧਿਆਪਕ ਛੁੱਟੀਆਂ ਦੌਰਾਨ ਵਿਦਿਆਰਥੀਆਂ ਦਾ ਆਨਲਾਈਨ ਮਾਰਗਦਰਸ਼ਨ ਕਰਦੇ ਰਹਿਣਗੇ। ਇਹ ਵੀ ਹਦਾਇਤ ਕੀਤੀ ਗਈ ਕਿ ਸੰਸਥਾਵਾਂ ਦੇ ਮੁਖੀਆਂ ਜਾਂ ਟੀਚਿੰਗ ਸਟਾਫ਼ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਝੂਲਾ ਬਣਿਆ ਜਾਨ ਦਾ ਦੁਸ਼ਮਣ! 30 ਸੈਕੰਡ ਤਕ ਲਟਕਦੀ ਰਹੀ ਕੁੜੀ, ਰੌਂਦੀ ਹੋਈ ਮਾਰਦੀ ਰਹੀ ਚੀਕਾਂ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8