ਦਿੱਲੀ ''ਚ ਸਰਦੀ ਦਾ ਕਹਿਰ, ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ
Tuesday, Dec 21, 2021 - 05:16 PM (IST)
ਨਵੀਂ ਦਿੱਲੀ (ਵਾਰਤਾ)- ਰਾਸ਼ਟਰੀ ਰਾਜਧਾਨੀ 'ਚ ਸਰਦੀ ਦਾ ਕਹਿਰ ਜਾਰੀ ਹੈ ਅਤੇ ਇੱਥੇ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਰਾਜਧਾਨੀ 'ਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤੋਂ 4 ਡਿਗਰੀ ਸੈਲਸੀਅਸ ਹੇਠਾਂ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : ਭਾਰਤ 'ਚ ਤੇਜ਼ੀ ਨਾਲ ਫ਼ੈਲ ਰਿਹੈ ਓਮੀਕ੍ਰੋਨ, ਹੁਣ ਤੱਕ ਕੁੱਲ 200 ਮਾਮਲੇ ਆਏ ਸਾਹਮਣੇ
ਇਸ ਵਿਚ ਦਿੱਲੀ 'ਚ ਹਵਾ ਦੀ ਗੁਣਵੱਤਾ ਲਗਾਤਾਰ ਬੇਹੱਦ ਖ਼ਰਾਬ ਸ਼੍ਰੇਣੀ 'ਚ ਬਣੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ 'ਚ ਹਵਾ ਗੁਣਵੱਤਾ ਸੂਚਕਾਂਕ 369 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਲੇ 2 ਦਿਨਾਂ ਤੱਕ ਹਵਾ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ 'ਚ ਰਹਿਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਕਿਹਾ,''ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ 'ਚ ਹਵਾ ਗੁਣਵੱਤਾ 22 ਅਤੇ 23 ਦਸੰਬਰ ਨੂੰ ਬੇਹੱਦ ਖ਼ਰਾਬ ਸ਼੍ਰੇਣੀ 'ਚ ਰਹਿਣ ਦੇ ਆਸਾਰ ਹਨ।''
ਇਹ ਵੀ ਪੜ੍ਹੋ : ਦੇਸ਼ 'ਚ 138 ਕਰੋੜ ਤੋਂ ਵੱਧ ਲੋਕਾਂ ਨੇ ਲੱਗੇ ਕੋਰੋਨਾ ਟੀਕੇ, ਨਵੇਂ ਮਾਮਲਿਆਂ ਦੀ ਗਿਣਤੀ ਘਟੀ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ