ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ, ਕਈ ਅਹਿਮ ਬਿੱਲਾਂ 'ਤੇ ਹੋਵੇਗੀ ਚਰਚਾ

Sunday, Nov 03, 2024 - 10:59 AM (IST)

ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ, ਕਈ ਅਹਿਮ ਬਿੱਲਾਂ 'ਤੇ ਹੋਵੇਗੀ ਚਰਚਾ

ਨਵੀਂ ਦਿੱਲੀ- ਲੋਕ ਸਭਾ ਦਾ ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋਵੇਗਾ। ਇਹ 20 ਦਸੰਬਰ ਤੱਕ ਚੱਲੇਗਾ। ਇਸ ਦੌਰਾਨ ਕਈ ਅਹਿਮ ਬਿੱਲਾਂ 'ਤੇ ਚਰਚਾ ਹੋਵੇਗੀ। ਸਰਦ ਰੁੱਤ ਸੈਸ਼ਨ ਦੌਰਾਨ ਵਨ ਨੇਸ਼ਨ-ਵਨ ਇਲੈਕਸ਼ਨ ਅਤੇ ਵਕਫ ਬਿੱਲ 'ਤੇ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਨ ਨੇਸ਼ਨ-ਵਨ ਇਲੈਕਸ਼ਨ 'ਤੇ ਕੈਬਨਿਟ ਦੀ ਰਿਪੋਰਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਬਿੱਲ ਸਰਦ ਰੁੱਤ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਵਿਰੋਧੀ ਪਾਰਟੀਆਂ ਵਨ ਨੇਸ਼ਨ-ਵਨ ਇਲੈਕਸ਼ਨ ਦਾ ਵਿਰੋਧ ਕਰ ਰਹੀਆਂ ਹਨ ਅਤੇ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਪੱਖ ਵਿੱਚ ਨਹੀਂ ਹਨ। ਸੰਵਿਧਾਨ ਦੀ 75ਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਸੰਸਦ ਦਾ ਸਾਂਝਾ ਸੈਸ਼ਨ ਆਯੋਜਿਤ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਵਕਫ਼ ਬਿੱਲ 'ਤੇ ਬਣੀ ਜੇਪੀਸੀ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਆਪਣੀ ਰਿਪੋਰਟ ਪੇਸ਼ ਕਰ ਸਕਦੀ ਹੈ। ਇਸ 'ਤੇ ਵੀ ਹੰਗਾਮਾ ਹੋਣ ਦੇ ਆਸਾਰ ਹਨ। ਦੱਸ ਦੇਈਏ ਕਿ ਹਾਲ ਹੀ 'ਚ ਵਕਫ (ਸੋਧ) ਬਿੱਲ 2024 'ਤੇ ਬੋਲਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਇਸ ਬਿੱਲ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪਾਸ ਕਰ ਦਿੱਤਾ ਜਾਵੇਗਾ।

18ਵੀਂ ਲੋਕ ਸਭਾ ਦਾ ਪਹਿਲਾ ਮਾਨਸੂਨ ਸੈਸ਼ਨ 22 ਜੁਲਾਈ ਤੋਂ 9 ਅਗਸਤ ਤੱਕ ਚੱਲਿਆ ਸੀ। ਲਗਭਗ 115 ਘੰਟੇ ਚੱਲੇ ਪੂਰੇ ਸੈਸ਼ਨ ਦੌਰਾਨ ਕੁੱਲ 15 ਬੈਠਕਾਂ ਹੋਈਆਂ। ਇਸੇ ਸੈਸ਼ਨ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ 23 ਜੁਲਾਈ ਨੂੰ ਕੇਂਦਰੀ ਬਜਟ 2024-2025 ਪੇਸ਼ ਕੀਤਾ ਸੀ। ਇਸ ’ਤੇ ਚਰਚਾ 27 ਘੰਟੇ 19 ਮਿੰਟ ਚੱਲੀ, ਜਿਸ ’ਚ 181 ਮੈਂਬਰਾਂ ਨੇ ਹਿੱਸਾ ਲਿਆ।


author

Tanu

Content Editor

Related News