ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਤੋਂ ਹੋ ਸਕਦਾ ਹੈ ਸ਼ੁਰੂ

11/08/2023 5:43:27 PM

ਨਵੀਂ ਦਿੱਲੀ- ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ 'ਚ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਸ ਤੋਂ ਪਹਿਲਾਂ ਇਸ ਦੀ ਸਮਾਪਤੀ ਦੀ ਸੰਭਾਵਨਾ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ 3 ਦਸੰਬਰ ਨੂੰ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਮਗਰੋਂ ਕੁਝ ਦਿਨਾਂ ਬਾਅਦ ਸੈਸ਼ਨ ਸ਼ੁਰੂ ਹੋ ਸਕਦਾ ਹੈ। ਸੈਸ਼ਨ ਦੌਰਾਨ ਮੁੱਖ ਅਪਰਾਧਿਕ ਕਾਨੂੰਨਾਂ ਦੀ ਥਾਂ ਲਿਆਂਦੇ ਗਏ ਤਿੰਨ ਵੱਡੇ ਬਿੱਲਾਂ 'ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਗ੍ਰਹਿ ਮਾਮਲਿਆਂ ਬਾਰੇ ਸਥਾਈ ਕਮੇਟੀ ਨੇ ਹਾਲ ਹੀ 'ਚ ਤਿੰਨ ਬਿੱਲਾਂ 'ਤੇ ਆਪਣੀ ਰਿਪੋਰਟ ਨੂੰ ਸਵੀਕਾਰਿਆ ਹੈ। ਸਰਦ ਰੁੱਤ ਸੈਸ਼ਨ ਆਮ ਤੌਰ 'ਤੇ ਨਵੰਬਰ ਦੇ ਤੀਜੇ ਹਫ਼ਤੇ ਸ਼ੁਰੂ ਹੁੰਦਾ ਹੈ ਅਤੇ ਕ੍ਰਿਸਮਸ (25) ਦਸੰਬਰ ਤੋਂ ਪਹਿਲਾਂ ਖ਼ਤਮ ਹੋ ਜਾਂਦਾ ਹੈ। 

ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਦੂਸ਼ਣ ਕਾਰਨ 9 ਤੋਂ 18 ਨਵੰਬਰ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸੰਸਦ ਵਿਚ ਪੈਂਡਿੰਗ ਇਕ ਹੋਰ ਮੁੱਖ ਬਿੱਲ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਹੈ। ਮਾਨਸੂਨ ਸੈਸ਼ਨ 'ਚ ਪੇਸ਼ ਕੀਤੇ ਗਏ ਇਸ ਬਿੱਲ ਨੂੰ ਸਰਕਾਰ ਨੇ ਵਿਰੋਧੀ ਧਿਰ ਅਤੇ ਸਾਬਕਾ ਮੁੱਖ ਚੋਣ ਕਮਿਸ਼ਨਰਾਂ ਦੇ ਵਿਰੋਧ ਦਰਮਿਆਨ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਪਾਸ ਕਰਨ 'ਤੇ ਜ਼ੋਰ ਨਹੀਂ ਦਿੱਤਾ। ਇਸ ਬਿੱਲ ਰਾਹੀਂ ਸਰਕਾਰ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦਾ ਦਰਜਾ ਕੈਬਨਿਟ ਸਕੱਤਰ ਦੇ ਬਰਾਬਰ ਲਿਆਉਣਾ ਚਾਹੁੰਦੀ ਹੈ। ਮੌਜੂਦਾ ਸਮੇਂ ਵਿਚ ਉਨ੍ਹਾਂ ਦਾ ਦਰਜਾ ਸੁਪਰੀਮ ਕੋਰਟ ਦੇ ਜੱਜ ਦੇ ਬਰਾਬਰ ਹੈ।

ਇਹ ਵੀ ਪੜ੍ਹੋ- ਵਿਧਾਨ ਸਭਾ ’ਚ ਨਿਤੀਸ਼ ਨੇ ਔਰਤਾਂ ਨੂੰ ਲੈ ਕੇ ਕੀਤੀ ਅਸ਼ਲੀਲ ਟਿੱਪਣੀ, ਫਿਰ ਮੰਗੀ ਮੁਆਫ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu