ਰਾਜ ਸਭਾ ਦੀ ਕਾਰਵਾਈ ਮੁੜ 2 ਵਜੇ ਤੱਕ ਹੋਈ ਮੁਲਤਵੀ

11/29/2021 12:47:54 PM

ਨਵੀਂ ਦਿੱਲੀ (ਭਾਸ਼ਾ)- ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਯਾਨੀ ਸੋਮਵਾਰ ਨੂੰ ਆਗਾਜ਼ ਹੋ ਗਿਆ ਹੈ। ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚਲੇਗਾ। ਰਾਜ ਸਭਾ ਦੀ ਕਾਰਵਾਈ ਮੁੜ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰਾਜ ਸਭਾ ਦੁਪਹਿਰ 12.19 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਉੱਥੇ ਹੀ ਦੱਸ ਦੇਈਏ ਕਿ ਖੇਤੀ ਕਾਨੂੰਨ ਵਾਪਸੀ ਬਿੱਲ, 2021 ਲੋਕ ਸਭਾ ’ਚ ਪਾਸ ਹੋ ਗਿਆ ਹੈ। ਉੱਥੇ ਹੀ ਅੱਜ ਇਸ ਦੇ ਰਾਜ ਸਭਾ ’ਚ ਪੇਸ਼ ਹੋਣ ਦੀ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਰਾਸ਼ਟਰ ਦੇ ਨਾਮ ਇਕ ਸੰਬੋਧਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਨ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ। ਸਰਕਾਰ ਨੇ ਸੰਕੇਤ ਦਿੱਤਾ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਵੀ ਪਹਿਲ ਦੇ ਆਧਾਰ ’ਤੇ ਲਿਆ ਜਾਵੇਗਾ। ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਹਫ਼ਤੇ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। 

ਇਹ ਵੀ ਪੜ੍ਹੋ : ਸੰਸਦ ਸੈਸ਼ਨ ਦਾ ਆਗਾਜ਼: ਲੋਕ ਸਭਾ ’ਚ ਹੰਗਾਮੇ ਕਾਰਨ ਕਾਰਵਾਈ 12 ਵਜੇ ਤੱਕ ਲਈ ਮੁਲਤਵੀ

ਦੱਸ ਦੇਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਲੱਗਭਗ 30 ਬਿੱਲਾਂ ਨੂੰ ਪਾਸ ਕਰਵਾਇਆ ਜਾ ਸਕਦਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਪਹਿਲੇ ਦਿਨ ਲੋਕ ਸਭਾ ’ਚ ਪੇਸ਼ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ 2021 ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਮਗਰੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਉਹ ਐੱਮ. ਐੱਸ. ਪੀ. ’ਤੇ ਗਰੰਟੀ ਕਾਨੂੰਨ ਸਮੇਤ ਕੁਝ ਮੰਗਾਂ ’ਤੇ ਅਜੇ ਹੋਏ ਹਨ।

ਇਹ ਵੀ ਪੜ੍ਹੋ : ਕਿਸਾਨ ਮੋਰਚੇ ਦਾ ਐਲਾਨ- MSP ’ਤੇ ਕਾਨੂੰਨੀ ਗਰੰਟੀ ਦੇਵੇ ਸਰਕਾਰ, 4 ਦਸੰਬਰ ਨੂੰ ਕਰਾਂਗੇ ਅਗਲੀ ਬੈਠਕ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News