UP ''ਚ ਹੋ ਗਿਆ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ
Thursday, Dec 11, 2025 - 12:15 PM (IST)
ਨੈਸ਼ਨਲ ਡੈਸਕ : ਦਸੰਬਰ 2025 ਦਾ ਆਖਰੀ ਮਹੀਨਾ ਚੱਲ ਰਿਹਾ ਹੈ। ਇਸ ਮਹੀਨੇ ਵਿਚ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਦੇ ਸਾਰੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਦਸੰਬਰ ਦਾ ਮਹੀਨਾ ਸ਼ੁਰੂ ਹੁੰਦੇ ਸਾਰ ਵਿਦਿਆਰਥੀ ਬੇਸਬਰੀ ਨਾਲ ਸਰਦੀ ਦੀਆਂ ਛੁੱਟੀਆਂ ਦਾ ਉਡੀਕ ਕਰਦੇ ਹਨ। ਹੁਣ ਬੱਚਿਆਂ ਦੀ ਇਹ ਉਡੀਕ ਖ਼ਤਮ ਹੋ ਗਈ ਹੈ, ਕਿਉਂਕਿ ਉੱਤਰ ਪ੍ਰਦੇਸ਼ ਦੇ ਸਕੂਲਾਂ ਨੇ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing
20 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ
ਉੱਤਰ ਪ੍ਰਦੇਸ਼ ਦੇ ਸਕੂਲਾਂ ਵਿੱਚ 20 ਦਸੰਬਰ ਤੋਂ 31 ਦਸੰਬਰ, 2025 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਇਸਦਾ ਮਤਲਬ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਤੋਂ ਕੁੱਲ 12 ਦਿਨਾਂ ਦੀ ਛੁੱਟੀ ਹੋਵੇਗੀ। ਛੁੱਟੀਆਂ ਦੌਰਾਨ ਬੱਚੇ ਆਪਣੀ ਪੜ੍ਹਾਈ ਜਾਰੀ ਰੱਖਦੇ ਹੋਏ ਮੌਸਮ ਦਾ ਆਨੰਦ ਮਾਣ ਸਕਣਗੇ ਅਤੇ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾ ਸਕਣਗੇ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵਧਣ ਦੀ ਉਮੀਦ ਹੈ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ
ਮੌਸਮ ਦੇ ਹਾਲਾਤਾਂ ਦੇ ਆਧਾਰ 'ਤੇ ਤੈਅ ਹੋਣਗੀਆਂ ਬਾਕੀ ਦੀਆਂ ਛੁੱਟੀਆਂ
ਜ਼ਿਕਰਯੋਗ ਹੈ ਕਿ ਹਰ ਸਾਲ ਛੁੱਟੀਆਂ ਵਧਾਉਣ ਦਾ ਫੈਸਲਾ ਸਰਦੀਆਂ ਦੇ ਮੌਸਮ ਦੇ ਆਧਾਰ 'ਤੇ ਕੀਤਾ ਜਾਂਦਾ ਹੈ। ਇਸ ਵਾਰ ਵੀ ਇਹ ਫੈਸਲਾ ਸਰਦੀਆਂ ਦੇ ਮੌਸਮ ਦੇ ਆਧਾਰ 'ਤੇ ਕੀਤਾ ਗਿਆ। 31 ਦਸੰਬਰ ਤੋਂ ਬਾਅਦ ਦੀਆਂ ਛੁੱਟੀਆਂ ਉੱਤਰ ਪ੍ਰਦੇਸ਼ ਰਾਜ ਵਿੱਚ ਮੌਸਮ ਦੇ ਹਾਲਾਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਣਗੀਆਂ। ਜੇਕਰ ਬਹੁਤ ਜ਼ਿਆਦਾ ਠੰਢ ਜਾਂ ਧੁੰਦ ਹੁੰਦੀ ਹੈ, ਤਾਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਇਸ ਸੰਬੰਧੀ ਸਾਰੇ ਅਪਡੇਟ ਸਕੂਲ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰਦਾਨ ਕੀਤੇ ਜਾਣਗੇ।
ਪੜ੍ਹੋ ਇਹ ਵੀ - ਮੁੜ ਮਹਿੰਗਾ ਹੋਇਆ Gold-Silver, ਕੀਮਤਾਂ ਨੇ ਤੋੜੇ ਰਿਕਾਰਡ
