ਛੁੱਟੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਆਉਣਾ ਪਵੇਗਾ ਸਕੂਲ, ਹੁਕਮ ਜਾਰੀ
Sunday, Dec 22, 2024 - 01:21 PM (IST)
ਨਵੀਂ ਦਿੱਲੀ- ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਠੰਡ ਜ਼ੋਰ ਫੜਦੀ ਜਾ ਰਹੀ ਹੈ। ਸੀਤ ਲਹਿਰ ਕਾਰਨ ਠੰਡ ਦਾ ਅਸਰ ਵੱਧ ਗਿਆ ਹੈ। ਜਿਸ ਕਾਰਨ ਕਈ ਸੂਬਿਆਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਸਰਦੀ ਵਧੀ ਤਾਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਵੀ ਕੀਤਾ ਜਾ ਸਕਦਾ ਹੈ ਅਤੇ ਸਰਦੀਆਂ ਦੀਆਂ ਛੁੱਟੀਆਂ ਨੂੰ ਅੱਗੇ ਵਧਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀਆਂ ਲੱਗੀਆਂ ਮੌਜਾਂ, 15 ਦਿਨ ਬੰਦ ਰਹਿਣਗੇ ਸਕੂਲ
ਜ਼ਿਆਦਾਤਰ ਸਕੂਲਾਂ ਵਿਚ 25 ਦਸੰਬਰ ਤੋਂ 31 ਦਸੰਬਤ ਤੱਕ ਛੁੱਟੀਆਂ ਪੈਂਦੀਆਂ ਹਨ ਪਰ ਦਿੱਲੀ ਸਰਕਾਰ ਨੇ 1 ਜਨਵਰੀ ਤੋਂ ਛੁੱਟੀਆਂ ਦਾ ਐਲਾਨ ਕੀਤਾ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਹਾਲ ਹੀ 'ਚ ਦਿੱਲੀ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ
ਹਾਲਾਂਕਿ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਨੂੰ ਵਧਾਉਣ ਲਈ ਡਾਇਰੈਕਟੋਰੇਟ ਨੇ ਦਿੱਲੀ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ 9ਵੀਂ ਤੋਂ 12ਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ 10 ਦਿਨਾਂ ਦੀਆਂ ਵਾਧੂ (ਸੁਧਾਰਾਤਮਕ ) ਕਲਾਸਾਂ ਲਗਾਉਣ ਦਾ ਐਲਾਨ ਵੀ ਕੀਤਾ ਹੈ। ਡਾਇਰੈਕਟੋਰੇਟ ਨੇ ਅਧਿਆਪਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਦੀਆਂ ਦੀਆਂ ਛੁੱਟੀਆਂ ਦੌਰਾਨ 9ਵੀਂ ਤੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੋਜ਼ਾਨਾ ਅੰਗਰੇਜ਼ੀ, ਵਿਗਿਆਨ ਅਤੇ ਗਣਿਤ ਵਿਸ਼ੇ ਪੜ੍ਹਾਉਣ ਲਈ ਵਾਧੂ ਕਲਾਸਾਂ ਲਾਉਣ। ਇਸ ਦੇ ਨਾਲ ਹੀ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀ-ਬੋਰਡ ਪ੍ਰਸ਼ਨ ਪੱਤਰਾਂ ਦੀ ਸੋਧ ਅਤੇ ਹੱਲ ਕਰਨ ਉਤੇ ਧਿਆਨ ਦੇਣਾ ਹੋਵੇਗਾ। ਅਧਿਆਪਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਨੂੰ ਸਹੀ ਢੰਗ ਨਾਲ ਹੱਲ ਕਰਨ ਦਾ ਤਰੀਕਾ ਦੱਸਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8