ਰਾਸ਼ਟਰਪਤੀ ਅਤੇ PM ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

Thursday, Nov 04, 2021 - 11:17 AM (IST)

ਰਾਸ਼ਟਰਪਤੀ ਅਤੇ PM ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ— ਦੀਵਾਲੀ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਕਈ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵਾਲੀ ਦੇ ਤਿਉਹਾਰ ਮੌਕੇ ਵੀਰਵਾਰ ਸਵੇਰੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸੁੱਖ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। 

PunjabKesari
ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਲਿਖਿਆ ਕਿ ਦੀਵਾਲੀ ਦੇ ਪਾਵਨ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਇਹ ਪ੍ਰਕਾਸ਼ ਦਾ ਤਿਉਹਾਰ ਤੁਹਾਡੀ ਸਾਰੀਆਂ ਦੀ ਜ਼ਿੰਦਗੀ ਵਿਚ ਸੁੱਖ, ਸੰਪੂਰਤਾ ਅਤੇ ਸੌਭਾਗ ਲੈ ਕੇ ਆਵੇ। ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ।

PunjabKesari

ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਨੇ ਟਵਿੱਟਰ ’ਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦੇ ਸ਼ੁੱਭ ਮੌਕੇ ਮੈਂ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ। ਦੀਵਾਲੀ ਬੁਰਾਈ ਅਤੇ ਚੰਗਿਆਈ ਦੀ ਅਤੇ ਹਨ੍ਹੇਰੇ ’ਤੇ ਪ੍ਰਕਾਸ਼ ਦੀ ਜਿੱਤ ਦਾ ਤਿਉਹਾਰ ਹੈ। ਆਓ, ਅਸੀਂ ਸਾਰੇ ਮਿਲ ਕੇ ਇਸ ਤਿਉਹਾਰ ਨੂੰ ਸਵੱਛ ਅਤੇ ਸੁਰੱਖਿਅਤ ਤਰੀਕੇ ਨਾਲ ਮਨਾਈਏ ਅਤੇ ਵਾਤਾਵਰਣ ਦੀ ਰਾਖੀ ਵਿਚ ਯੋਗਦਾਨ ਦਾ ਸੰਕਲਪ ਲਈਏ। 

PunjabKesari
 

ਅਮਿਤ ਸ਼ਾਹ ਨੇ ਦਿੱਤੀ ਵਧਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ’ਚ ਲਿਖਿਆ ਕਿ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ। ਪ੍ਰਕਾਸ਼ ਅਤੇ ਖੁਸ਼ੀਆਂ ਦਾ ਇਹ ਤਿਉਹਾਰ ਸਾਰਿਆਂ ਦੀ ਜ਼ਿੰਦਗੀ ਵਿਚ ਨਵੀਂ ਊਰਜਾ, ਪ੍ਰਕਾਸ਼, ਅਰੋਗ ਅਤੇ ਖ਼ੁਸ਼ਹਾਲੀ ਨਾਲ ਭਰਪੂਰ ਕਰੇ।

PunjabKesari

ਰਾਹੁਲ ਗਾਂਧੀ ਨੇ ਟਵੀਟ ਕਰ ਕੇ ਲਿਖਿਆ—
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਲਿਖਿਆ ਕਿ ਇਹ ਤਿਉਹਾਰ ਬਿਨਾਂ ਭੇਦਭਾਵ ਦੇ ਸਾਰਿਆਂ ਨੂੰ ਰੌਸ਼ਨੀ ਦਿੰਦਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਦੀਵੇ ਦਾ ਉਜਾਲਾ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਰੌਸ਼ਨੀ ਦਿੰਦਾ ਹੈ-ਇਹ ਦੀਵਾਲੀ ਦਾ ਸੰਦੇਸ਼ ਹੈ। ਆਪਣਿਆਂ ਵਿਚ ਦੀਵਾਲੀ ਹੋਵੇ, ਸਾਰਿਆਂ ਦੇ ਦਿਲਾਂ ਨੂੰ ਜੋੜਨ ਵਾਲੀ ਹੋਵੇ।


author

Tanu

Content Editor

Related News