PM ਮੋਦੀ ਨੇ ਦੇਸ਼ ਵਾਸੀਆਂ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Saturday, Feb 05, 2022 - 10:41 AM (IST)

PM ਮੋਦੀ ਨੇ ਦੇਸ਼ ਵਾਸੀਆਂ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰੀਆਂ ਦੀ ਜ਼ਿੰਦਗੀ ਵਿਚ ਖੁਸ਼ੀਆਂ ਲੈ ਕੇ ਆਵੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਸਾਰੇ ਦੇਸ਼ ਵਾਸੀਆਂ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਮਾਂ ਸ਼ਾਰਦਾ ਦੀ ਕ੍ਰਿਪਾ ਤੁਹਾਡੇ ਸਾਰਿਆਂ ’ਤੇ ਬਣੀ ਰਹੇ ਅਤੇ ਰਿਤੂਰਾਜ ਬਸੰਤ ਹਰ ਕਿਸੇ ਦੀ ਜ਼ਿੰਦਗੀ ਵਿਚ ਖੁਸ਼ੀਆਂ ਲੈ ਕੇ ਆਵੇ।’’

PunjabKesari

ਜ਼ਿਕਰਯੋਗ ਹੈ ਕਿ ਹਰ ਸਾਲ ਮਾਘ ਮਹੀਨੇ ਦੀ ਸ਼ੁੱਕਲ ਪੱਖ ਪੰਚਮੀ ਤਾਰੀਖ਼ ਨੂੰ ਵਿਦਿਆ ਦੀ ਦੇਵੀ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਨੂੰ ਬਸੰਤ ਪੰਚਮੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਬਸੰਤ ਪੰਚਮੀ ਦੇ ਤਿਉਹਾਰ ਨਾਲ ਹੀ ਬਸੰਤ ਦੇ ਮੌਸਮ ਦੀ ਸ਼ੁਰੂਆਤ ਹੁੰਦੀ ਹੈ।


author

Tanu

Content Editor

Related News