ਅਟੁੱਟ ਸ਼ਰਧਾ! 94 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ

Wednesday, Jan 01, 2025 - 10:57 AM (IST)

ਅਟੁੱਟ ਸ਼ਰਧਾ! 94 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ

ਜੰਮੂ- ਜੰਮੂ-ਕਸ਼ਮੀਰ ਵਿਚ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ਨੇ ਇਕ ਦਹਾਕੇ ਵਿਚ ਤੀਰਥ ਯਾਤਰੀਆਂ ਦੀ ਦੂਜੀ ਸਭ ਤੋਂ ਵੱਡੀ ਗਿਣਤੀ ਦਰਜ ਕੀਤੀ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਨੇ ਕਿਹਾ ਕਿ ਸਾਲ 2024 'ਚ 94.83 ਲੱਖ ਸ਼ਰਧਾਲੂ ਮੰਦਰ ਵਿਚ ਦਰਸ਼ਨ ਕਰਨ ਆਏ।

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅੰਸ਼ੁਲ ਗਰਗ ਨੇ ਕਿਹਾ ਕਿ 2024 ਵਿਚ 94.83 ਲੱਖ ਯਾਤਰੀਆਂ ਨੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਪੂਜਾ ਕੀਤੀ, ਜੋ ਇਕ ਦਹਾਕੇ ਵਿਚ ਸਭ ਤੋਂ ਵੱਡੀ ਗਿਣਤੀ ਹੈ। ਇਸ ਤੋਂ ਪਹਿਲਾਂ 12 ਦਸੰਬਰ 2024 ਨੂੰ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ 90 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ।

ਗਰਗ ਨੇ ਕਿਹਾ ਕਿ ਲਗਾਤਾਰ ਤੀਜੇ ਸਾਲ ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 90 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ ਸਾਲ ਇਹ ਗਿਣਤੀ 95 ਲੱਖ ਨੂੰ ਪਾਰ ਕਰ ਗਈ ਸੀ। ਇਸ ਸਾਲ ਦੀ ਯਾਤਰਾ ਵਿਚ ਵੀ ਲੱਗਭਗ ਇਹ ਹੀ ਚਲਨ ਹੈ। ਗਰਗ ਨੇ ਕਿਹਾ ਕਿ ਸ਼ਰਧਾਲੂਆਂ ਲਈ ਹੋਰ ਵੱਧ ਸਹੂਲਤਾਂ ਉਪਲੱਬਧ ਕਰਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕੁਨੈਕਟੀਵਿਟੀ ਵਿਚ ਸੁਧਾਰ ਨਾਲ ਕਟੜਾ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ। 


author

Tanu

Content Editor

Related News