ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਸਾਰੀਆਂ ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀ ਰੋਕ
Thursday, Mar 19, 2020 - 06:03 PM (IST)
ਨਵੀਂ ਦਿੱਲੀ—ਕੋਰੋਨਾਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਇਕ ਹਫਤੇ ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਲੈਂਡਿੰਗ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ 10 ਸਾਲ ਤੋਂ ਘੱਟ ਅਤੇ 65 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗ ਲੋਕ ਆਪਣੇ ਘਰਾਂ 'ਚ ਹੀ ਰਹਿਣ। ਦੱਸ ਦੇਈਏ ਕਿ ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਣਾਂ 'ਤੇ 22 ਮਾਰਚ ਤੋਂ ਇਕ ਹਫਤੇ ਤੱਕ ਰੋਕ ਲੱਗੀ ਹੈ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਆਪਣੇ 50 ਫੀਸਦੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਇਜਾਜ਼ਤ ਦੇਣ ਦਾ ਵੀਰਵਾਰ ਭਾਵ ਅੱਜ ਫੈਸਲਾ ਕੀਤਾ ਹੈ, ਜਦਕਿ ਬਾਕੀ ਦੇ ਕਰਮਚਾਰੀ ਰੋਜ਼ਾਨਾ ਦਫਤਰ ਆਉਣਗੇ ਪਰ ਉਹ 3 ਵੱਖ-ਵੱਖ ਸਮੇਂ ’ਤੇ ਆਉਣਗੇ।
ਇਹ ਵੀ ਦੱਸਿਆ ਜਾਂਦਾ ਹੈ ਕਿ ਦੇਸ਼ ਭਰ ’ਚ ਕੋੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ’ਚ ਕੋਰੋਨਾ ਦੇ 174 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 4 ਦੀ ਮੌਤ ਹੋ ਚੁੱਕੀ ਹੈ ਅਤੇ 15 ਠੀਕ ਹੋਣ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਨ੍ਹਾਂ ’ਚ 25 ਵਿਦੇਸ਼ੀ ਵੀ ਸ਼ਾਮਲ ਹਨ।