ਬੰਗਾਲ ''ਚ ਕੋਵਿਡ ਨੈਗੇਟਿਵ ਰਿਪੋਰਟ ਦੇ ਨਾਲ ਹੀ ਮਿਲੇਗੀ ਦਿੱਲੀ ਸਮੇਤ ਪੰਜ ਰਾਜਾਂ ਦੇ ਨਾਗਰਿਕਾਂ ਨੂੰ ਐਂਟਰੀ

Friday, Apr 23, 2021 - 10:29 PM (IST)

ਬੰਗਾਲ ''ਚ ਕੋਵਿਡ ਨੈਗੇਟਿਵ ਰਿਪੋਰਟ ਦੇ ਨਾਲ ਹੀ ਮਿਲੇਗੀ ਦਿੱਲੀ ਸਮੇਤ ਪੰਜ ਰਾਜਾਂ ਦੇ ਨਾਗਰਿਕਾਂ ਨੂੰ ਐਂਟਰੀ

ਕੋਲਕਾਤਾ - ਪੱਛਮੀ ਬੰਗਾਲ ਸਰਕਾਰ ਨੇ ਪ੍ਰਦੇਸ਼ ਵਿੱਚ ਪੰਜ ਰਾਜਾਂ ਦੇ ਨਾਗਰਿਕਾਂ ਦੀ ਹਵਾਈ ਯਾਤਰਾ 'ਤੇ ਰੋਕ ਲਗਾ ਦਿੱਤੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ ਅਤੇ ਛੱਤੀਸਗੜ੍ਹ ਦੇ ਨਾਗਰਿਕਾਂ ਨੂੰ ਬੰਗਾਲ ਵਿੱਚ ਪ੍ਰਵੇਸ਼  ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਰੱਖਣੀ ਹੋਵੇਗੀ। ਪੱਛਮੀ ਬੰਗਾਲ ਸਰਕਾਰ ਨੇ ਇਹ ਜਾਣਕਾਰੀ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰਾਲਾ ਨੂੰ ਦਿੱਤੀ ਹੈ। ਰਾਜ ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਰਿਪੋਰਟ ਤਿੰਨ ਦਿਨ ਯਾਨੀ 72 ਘੰਟੇ ਤੋਂ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਕੋਰੋਨਾ: ਮੋਦੀ ਸਰਕਾਰ ਦਾ ਫੈਸਲਾ, ਗਰੀਬਾਂ ਨੂੰ ਮਿਲੇਗਾ ਦੋ ਮਹੀਨੇ ਮੁਫਤ ਰਾਸ਼ਨ

ਬੰਗਾਲ ਵਿੱਚ ਕੋਰੋਨਾ ਦੇ ਰਿਕਾਰਡ ਨਵੇਂ ਮਾਮਲੇ
ਇਸ ਤੋਂ ਪਹਿਲਾਂ ਚੋਣ ਸੂਬੇ ਪੱਛਮੀ ਬੰਗਾਲ ਵਿੱਚ ਵੀਰਵਾਰ ਨੂੰ ਕੋਵਿਡ-19 ਦੇ ਇੱਕ ਦਿਨ ਵਿੱਚ ਰਿਕਾਰਡ 11,948 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।  ਸਿਹਤ ਵਿਭਾਗ ਨੇ ਦੱਸਿਆ ਕਿ ਇਨਫੈਕਸ਼ਨ ਨਾਲ 56 ਲੋਕਾਂ ਦੀ ਮੌਤ ਹੋਈ ਹੈ। ਰਾਜ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 10,784 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 58 ਮਰੀਜ਼ਾਂ ਦੀ ਮੌਤ ਹੋਈ ਸੀ। ਪੱਛਮੀ ਬੰਗਾਲ ਵਿੱਚ ਹੁਣ ਤੱਕ 7,00,904 ਲੋਕ ਪੀੜਤ ਹੋਏ ਹਨ ਅਤੇ 10,766 ਮਰੀਜ਼ਾਂ ਦੀ ਮੌਤ ਹੋਈ ਹੈ। ਰਾਜ ਵਿੱਚ ਫਿਲਹਾਲ 68,798 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News