ਕਿਸਾਨ ਅੰਦੋਲਨ: ਹੱਕਾਂ ਦੀ ਲੜਾਈ ਲਈ ਧਰਨੇ 'ਚ ਬੀਬੀਆਂ ਵੀ ਡਟੀਆਂ (ਵੇਖੋ ਤਸਵੀਰਾਂ)

Monday, Dec 07, 2020 - 02:17 PM (IST)

ਕਿਸਾਨ ਅੰਦੋਲਨ: ਹੱਕਾਂ ਦੀ ਲੜਾਈ ਲਈ ਧਰਨੇ 'ਚ ਬੀਬੀਆਂ ਵੀ ਡਟੀਆਂ (ਵੇਖੋ ਤਸਵੀਰਾਂ)

ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਅੰਦੋਲਨ 'ਚ ਹੱਕਾਂ ਦੀ ਲੜਾਈ ਲਈ ਸਿੰਘੂ ਸਰਹੱਦ 'ਤੇ ਬੀਬੀਆਂ ਵੀ ਡਟੀਆਂ ਹੋਈਆਂ ਹਨ। ਮੋਦੀ ਸਰਕਾਰ ਭਾਵੇਂ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਗੱਲ ਕਹਿ ਰਹੀ ਹੈ ਪਰ ਕਿਸਾਨ ਵੀ ਜਿੱਦ 'ਤੇ ਅੜੇ ਹਨ ਕਿ ਉਹ ਆਪਣੇ ਹੱਕਾਂ ਲਈ ਡਟੇ ਰਹਿਣਗੇ ਅਤੇ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਹੀ ਹੋਣਗੇ।

ਇਹ ਵੀ ਪੜ੍ਹੋ: ਕਿਸਾਨਾਂ ਦਾ ਸਿਦਕ ਤੇ ਹੌਂਸਲਾ : ‘ਅਸੀਂ ਵੱਡੇ ਦਿਲਾਂ ਵਾਲੇ, ਕਦੇ ਨਹੀਓਂ ਡੋਲਦੇ’ (ਵੇਖੋ ਤਸਵੀਰਾਂ)

PunjabKesari

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 12ਵਾਂ ਦਿਨ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ, ਜਿਸ ਲਈ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਭਾਰਤ ਬੰਦ ਤੋਂ ਪਹਿਲਾਂ ਕਿਸਾਨਾਂ ਦਾ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਸਰਕਾਰ ਲਗਾਤਾਰ ਮੰਥਨ 'ਚ ਜੁੱਟੀ ਹੈ ਕਿ ਕਿਸਾਨ ਨੂੰ ਕਿਵੇਂ ਮਨਾਇਆ ਜਾਵੇ।

ਇਹ ਵੀ ਪੜ੍ਹੋ: 8 ਦਸੰਬਰ ਭਾਰਤ ਬੰਦ: ਨਾ ਮਿਲੇਗੀ ਸਬਜ਼ੀ ਤੇ ਨਾ ਮਿਲੇਗਾ ਦੁੱਧ

PunjabKesari

ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਸਾਥ ਮਿਲ ਰਿਹਾ ਹੈ। ਦਿੱਲੀ ਦੇ ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੇ ਸਮਰਥਨ 'ਚ ਨਾਮਵਰ ਸ਼ਖਸੀਅਤਾਂ ਵੀ ਉਤਰੀਆਂ ਹਨ, ਜੋ ਕਿ ਅੱਜ ਸਰਕਾਰ ਵਲੋਂ ਸਨਮਾਨਤ ਐਵਾਰਡ ਨੂੰ ਵਾਪਸ ਕਰਨਗੇ।

PunjabKesari

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ 5 ਦਸੰਬਰ ਨੂੰ 5ਵੇਂ ਦੌਰ ਦੀ ਬੈਠਕ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ ਹੈ। ਇਸ ਕਰ ਕੇ ਕਿਸਾਨਾਂ ਨੇ 8 ਦਸੰਬਰ ਯਾਨੀ ਕਿ ਭਲਕੇ ਭਾਰਤ ਬੰਦ ਦੀ ਕਾਲ ਦਿੱਤੀ ਹੈ। ਕਿਸਾਨਾਂ ਵਲੋਂ ਕਿਹਾ ਗਿਆ ਹੈ ਕਿ ਸਵੇਰੇ 8 ਵਜੇ ਤੋਂ ਸ਼ਾਮ ਤੱਕ ਭਾਰਤ ਬੰਦ ਰਹੇਗਾ।

ਇਹ ਵੀ ਪੜ੍ਹੋ: ਦਿੱਲੀ 'ਚ ਕਿਸਾਨਾਂ ਦਾ ਅੰਦੋਲਨ ਜਾਰੀ, ਅੱਜ ਕਈ ਖਿਡਾਰੀ ਵਾਪਸ ਕਰਨਗੇ 'ਐਵਾਰਡ'

PunjabKesari

ਦੁਪਹਿਰ 3 ਵਜੇ ਤੱਕ ਕਿਸਾਨਾਂ ਵਲੋਂ ਪੂਰੇ ਦੇਸ਼ 'ਚ ਚੱਕਾ ਜਾਮ ਕੀਤਾ ਜਾਵੇਗਾ। ਦਰਅਸਲ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਉਣ ਲਈ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ।

PunjabKesari

ਕਿਸਾਨ ਅੰਦੋਲਨ 'ਚ ਬੀਬੀਆਂ ਵੀ ਸ਼ਾਮਲ, ਇਸ ਬਾਰੇ ਕੀ ਹੈ ਤੁਹਾਡੀ ਰਾਏ


author

Tanu

Content Editor

Related News