ਤਾਮਿਲਨਾਡੂ ''ਚ ਮਹਿਲਾ ਨਾਲ ਬਦਸਲੂਕੀ, ਗੁੱਸੇ ''ਚ ਭੀੜ ਨੇ ਕੁੱਟ-ਕੁੱਟ ਮਾਰ ''ਤਾ ਸ਼ਰਾਬੀ ਪ੍ਰਵਾਸੀ ਮਜ਼ਦੂਰ

Saturday, May 30, 2026 - 11:26 AM (IST)

ਤਾਮਿਲਨਾਡੂ ''ਚ ਮਹਿਲਾ ਨਾਲ ਬਦਸਲੂਕੀ, ਗੁੱਸੇ ''ਚ ਭੀੜ ਨੇ ਕੁੱਟ-ਕੁੱਟ ਮਾਰ ''ਤਾ ਸ਼ਰਾਬੀ ਪ੍ਰਵਾਸੀ ਮਜ਼ਦੂਰ

ਚੇਨਈ/ਤਿਰੂਵੱਲੂਰ: ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਹਿਲਾ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਇੱਕ ਪ੍ਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਸਥਾਨਕ ਪੁਲਸ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ। ਪੁਲਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਨਰੀ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ - HR : ਅੱਜ ਇੰਟਰਨੈੱਟ ਪੂਰੀ ਤਰ੍ਹਾਂ ਰਹੇਗਾ ਬੰਦ, ਸਰਕਾਰ ਨੇ ਇਸ ਜ਼ਿਲ੍ਹੇ 'ਚ ਲਾਈ ਪਾਬੰਧੀ

ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ 35 ਸਾਲਾ ਪ੍ਰੋਸੇਨਜੀਤ ਦਾਸ ਵਜੋਂ ਹੋਈ ਹੈ। ਉਹ ਅਸਾਮ ਦਾ ਰਹਿਣ ਵਾਲਾ ਸੀ ਅਤੇ ਆਪਣੇ ਛੇ ਹੋਰ ਸਾਥੀ ਮਜ਼ਦੂਰਾਂ ਨਾਲ ਰੋਜ਼ੀ-ਰੋਟੀ ਦੀ ਭਾਲ ਵਿੱਚ ਤਿਰੂਵੱਲੂਰ ਆਇਆ ਹੋਇਆ ਸੀ। ਇੱਥੇ ਉਹ ਸਾਰੇ ਇੱਕ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸਨ। ਸ਼ੁਰੂਆਤੀ ਜਾਂਚ ਦੇ ਹਵਾਲੇ ਨਾਲ ਪੁਲਸ ਨੇ ਦੱਸਿਆ ਕਿ ਮੁਲਜ਼ਮ ਪ੍ਰੋਸੇਨਜੀਤ ਦਾਸ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ। ਉਹ ਇਲਾਕੇ ਦੇ ਇੱਕ ਘਰ ਵਿੱਚ ਪੀਣ ਵਾਲਾ ਪਾਣੀ ਮੰਗਣ ਦੇ ਬਹਾਨੇ ਵੜਿਆ ਅਤੇ ਉੱਥੇ ਮੌਜੂਦ ਮਹਿਲਾ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਮਹਿੰਗਾਈ ਦਾ ਵੱਡਾ ਝਟਕਾ: ਫਿਰ ਤੋਂ ਮਹਿੰਗੀ ਹੋਈ CNG, ਚੈਕ ਕਰੋ ਨਵੇਂ ਰੇਟ

ਮਹਿਲਾ ਨੇ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਤੁਰੰਤ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ। ਇਸ ਤੋਂ ਬਾਅਦ ਵੀ ਮੁਲਜ਼ਮ ਨਹੀਂ ਰੁਕਿਆ ਅਤੇ ਉਸ ਨੇ ਚਾਕੂ ਨਾਲ ਘਰ ਦੀਆਂ ਖਿੜਕੀਆਂ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਮਹਿਲਾ ਬੇਹੱਦ ਡਰ ਗਈ। ਜਦੋਂ ਸਥਿਤੀ ਕਾਬੂ ਤੋਂ ਬਾਹਰ ਹੋਣ ਲੱਗੀ ਤਾਂ ਪੀੜਤ ਮਹਿਲਾ ਨੇ ਤੁਰੰਤ ਫੋਨ ਕਰਕੇ ਆਪਣੇ ਰਿਸ਼ਤੇਦਾਰਾਂ ਨੂੰ ਸੂਚਨਾ ਦਿੱਤੀ। ਕੁਝ ਹੀ ਦੇਰ ਵਿੱਚ ਮਹਿਲਾ ਦੇ ਰਿਸ਼ਤੇਦਾਰ ਅਤੇ ਆਸ-ਪਾਸ ਦੇ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਮੌਕੇ 'ਤੇ ਇਕੱਠੇ ਹੋ ਗਏ। ਗੁੱਸੇ ਵਿੱਚ ਆਈ ਭੀੜ ਨੇ ਪ੍ਰੋਸੇਨਜੀਤ ਦਾਸ ਨੂੰ ਘੇਰ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ 

ਕੁੱਟਮਾਰ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਾਸ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵੀਡੀਓ ਫੁਟੇਜ ਤੇ ਸਥਾਨਕ ਲੋਕਾਂ ਦੇ ਬਿਆਨਾਂ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News