ਔਰਤ ਦੀ ਸੜੀ ਹੋਈ ਲਾਸ਼ ਬਰਾਮਦ, ਸਮੂਹਿਕ ਜਬਰ-ਜ਼ਨਾਹ ਦਾ ਸ਼ੱਕ

04/11/2018 1:24:17 AM

ਪਾਕੁਰ- ਪੁਲਸ ਨੇ ਝਾਰਖੰਡ ਦੇ ਪਾਕੁਰ ਜ਼ਿਲੇ 'ਚ ਇਕ ਜੰਗਲ ਤੋਂ ਇਕ ਔਰਤ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਹੈ। ਜਿਸ ਬਾਰੇ ਪੁਲਸ ਨੂੰ ਸ਼ੱਕ ਹੈ ਕਿ ਸਮੂਹਿਕ ਜਬਰ-ਜ਼ਨਾਹ ਕਰਕੇ ਉਸ ਨੂੰ ਮਾਰਿਆ ਗਿਆ ਹੈ। ਸਥਾਨਕ ਲੋਕਾਂ ਤੋਂ ਸੂਚਨਾ ਮਿਲਣ ਦੇ ਬਾਅਦ ਇਕ ਟੀਮ ਸਿਮਾਲਧਾਵ ਪਿੰਡ ਦੇ ਨਜ਼ਦੀਕ ਘਟਨਾ ਵਾਲੀ ਜਗ੍ਹਾ 'ਤੇ ਪਹੁੰਚੀ, ਜਿਥੇ ਪੁਲਸ ਨੂੰ ਔਰਤ ਦੀ ਸੜੀ ਹੋਈ ਲਾਸ਼ ਮਿਲੀ। ਪੁਲਸ ਅਧਿਕਾਰੀਆਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਨੂੰ ਬੁਝਾਇਆ ਅਤੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ।
ਪੁਲਸ ਨੇ ਸਮੂਹਿਕ ਜਬਰ-ਜ਼ਨਾਹ ਅਤੇ ਸਬੂਤ ਮਿਟਾਉਣ ਦੇ ਇਰਾਦੇ ਨਾਲ ਉਸ ਨੂੰ ਸਾੜਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ ਕਿਉਂਕਿ ਖੇਤਰ ਦੇ ਲੋਕ ਉਸ ਨੂੰ ਪਛਾਣ ਨਹੀਂ ਸਕੇ ਅਤੇ ਉਸ ਦੀ ਲਾਪਤਾ ਰਿਪੋਰਟ ਵੀ ਦਰਜ ਨਹੀਂ ਕਰਵਾਈ ਗਈ ਹੈ।