ਬਦਮਾਸ਼ਾਂ ਨੇ ਸੱਸ-ਨੂੰਹ ਨਾਲ ਸਮੂਹਿਕ ਜਬਰ ਜ਼ਿਨਾਹ
Sunday, Oct 13, 2024 - 01:03 PM (IST)
 
            
            ਅਮਰਾਵਤੀ (ਭਾਸ਼ਾ)- ਆਂਧਰਾ ਪ੍ਰਦੇਸ਼ ਦੇ ਸਤਿਆ ਸਾਈਂ ਜ਼ਿਲ੍ਹੇ 'ਚ ਸ਼ਨੀਵਾਰ ਤੜਕੇ ਚਾਰ ਅਣਪਛਾਤੇ ਲੋਕਾਂ ਨੇ ਇਕ ਹੀ ਪਰਿਵਾਰ ਦੀਆਂ 2 ਔਰਤਾਂ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਅਨੁਸਾਰ ਪੀੜਤ ਔਰਤ ਅਤੇ ਉਸ ਦੀ ਨੂੰਹ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਜ਼ਿਲ੍ਹੇ ਦੇ ਚਿਲਾਮਥੁਰ ਮੰਡਲ 'ਚ ਇਕ ਨਿਰਮਾਣ ਅਧੀਨ ਪੇਪਰ ਮਿਲ 'ਚ ਰਹਿ ਰਹੇ ਸਨ।
ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਪਹਿਲੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਕੁੱਟਮਾਰ ਕੀਤੀ ਅਤੇ ਫਿਰ ਔਰਤ ਨਾਲ ਜਬਰ ਜ਼ਿਨਾਹ ਕੀਤਾ। ਅਧਿਕਾਰੀ ਨੇ ਕਿਹਾ,''ਅਸੀਂ ਅਪਰਾਧੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮ ਗਠਿਤ ਕੀਤੀ ਹੈ।'' ਇਸ ਵਿਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਜ਼ਿਲ੍ਹਾ ਪੁਲਸ ਨੂੰ ਅਪਰਾਧੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਨਿਰਦੇਸ਼ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            