ਆਪਣੇ 9 ਮਹੀਨੇ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦੇ ਦੋਸ਼ ''ਚ ਮਾਂ ਗ੍ਰਿਫ਼ਤਾਰ

Tuesday, Apr 12, 2022 - 02:47 PM (IST)

ਆਪਣੇ 9 ਮਹੀਨੇ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦੇ ਦੋਸ਼ ''ਚ ਮਾਂ ਗ੍ਰਿਫ਼ਤਾਰ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਇਕ ਮਾਂ ਦੇ ਆਪਣੇ 9 ਮਹੀਨਿਆਂ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਮਾਂ ਦੀ ਬੇਰਹਿਮੀ ਲਈ ਉਸ ਖ਼ਿਲਾਫ਼ ਪੁਲਸ ਕਾਰਵਾਈ ਦੀ ਮੰਗ ਕੀਤੀ। ਦਿਲ ਦਹਿਲਾ ਦੇਣ ਵਾਲੇ ਇਸ ਵੀਡੀਓ 'ਚ ਮਾਂ ਨੂੰ ਆਪਣੇ 9 ਮਹੀਨੇ ਦੇ ਬੱਚੇ ਦੀ ਕੁੱਟਮਾਰ ਕਰਦੇ, ਉਸ ਨੂੰ ਥੱਪੜ ਮਾਰਦੇ ਅਤੇ ਬਿਸਤਰ 'ਤੇ ਸੁੱਟਦੇ ਹੋਏ ਦੇਖਿਆ ਗਿਆ।

ਇਹ ਵੀਡੀਓ ਔਰਤ ਦੇ ਕਿਸੇ ਰਿਸ਼ਤੇਦਾਰ ਨੇ ਬਣਾਇਆ ਸੀ। ਔਰਤ ਦੇ ਪਤੀ ਨੇ ਵੀਡੀਓ ਦੇਖਣ ਤੋਂ ਬਾਅਦ ਸਾਂਬਾ ਜ਼ਿਲ੍ਹੇ ਦੇ ਬ੍ਰੀ ਕਾਮਿਲਾ ਖੇਤਰ ਦੇ ਸਰਪੰਚ ਮੁਖਤਿਆਰ ਸਿੰਘ ਨਾਲ ਮਿਲ ਕੇ ਤੁਰੰਤ ਪੁਲਸ ਨਾਲ ਸੰਪਰਕ ਕੀਤਾ ਅਤੇ ਇਸ ਤੋਂ ਬਾਅਦ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਸਾਂਬਾ ਦੇ ਸੀਨੀਅਰ ਪੁਲਸ ਸੁਪਰਡੈਂਟ ਅਭਿਸ਼ੇਕ ਮਹਾਜਨ ਅਨੁਸਾਰ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੀੜਤ ਬੱਚੇ ਨੂੰ ਉਸ ਦੇ ਪਿਤਾ ਨੂੰ ਸੌਂਪ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਇਹ ਘਟਨਾ ਇਕ ਮਹੀਨੇ ਪੁਰਾਣੀ ਹੈ।


author

DIsha

Content Editor

Related News