ਕਿਸੇ ਆਧਾਰ ਤੋਂ ਬਿਨਾਂ ਔਰਤ ਦੇ ਚਰਿੱਤਰ ’ਤੇ ਦੋਸ਼ ਲਾਉਣੇ ‘ਸਮਾਜਿਕ ਹਿੰਸਾ’, ਕੇਰਲ ਹਾਈ ਕੋਰਟ ਦਾ ਵੱਡਾ ਬਿਆਨ
Friday, Mar 20, 2026 - 07:53 AM (IST)
ਕੋਚੀ (ਭਾਸ਼ਾ) - ਕੇਰਲ ਹਾਈ ਕੋਰਟ ਨੇ ਕਿਹਾ ਹੈ ਕਿ ਠੋਸ ਆਧਾਰ ਤੋਂ ਬਿਨਾਂ ਕਿਸੇ ਔਰਤ ਦੇ ਚਰਿੱਤਰ ’ਤੇ ਬੇਬੁਨਿਆਦ ਦੋਸ਼ ਲਾਉਣੇ ਸਮਾਜਿਕ ਹਿੰਸਾ ਦਾ ਭਿਆਨਕ ਰੂਪ ਹੈ ਅਤੇ ਇਹ ਸਮਾਜ ਦੀ ਮਾੜੀ ਦਿਮਾਗੀ ਹਾਲਤ ਨੂੰ ਦਰਸਾਉਂਦਾ ਹੈ। ਦੱਸ ਦੇਈਏ ਕਿ ਜਸਟਿਸ ਸੀ. ਐੱਸ. ਡਾਇਸ ਨੇ ਮਲਿਆਲਮ ਫਿਲਮਾਂ ਦੀ ਅਦਾਕਾਰਾ ਸ਼ਵੇਤਾ ਮੈਨਨ ਵਿਰੁੱਧ ਦਰਜ ਐੱਫ. ਆਈ. ਆਰ. ਨੂੰ ਰੱਦ ਕਰਦੇ ਹੋਏ ਇਹ ਟਿੱਪਣੀਆਂ ਕੀਤੀਆਂ ਹਨ। ਇਸ ਮਾਮਲੇ ਦੇ ਸਬੰਧ ਵਿਚ ਅਦਾਲਤ ਨੇ ਕਿਹਾ ਕਿ ਸ਼ਿਕਾਇਤ ਦਾ ਸਮਾਂ ਤੇ ਹਾਲਾਤ ਇਸ ਦੀ ਮੰਦਭਾਵਨਾ ਤੇ ਪ੍ਰੇਸ਼ਾਨ ਕਰਨ ਵਾਲੇ ਸੁਭਾਅ ਨੂੰ ਦਰਸਾਉਂਦੇ ਹਨ।
ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ
ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਅਦਾਕਾਰਾ ਦੀ ਇਹ ਦਲੀਲ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਠੀਕ ਪਹਿਲਾਂ ਸ਼ਿਕਾਇਤ ਦਾਇਰ ਕੀਤੀ ਗਈ ਸੀ, ਉਸ ਨੂੰ ਮਲਿਆਲਮ ਮੂਵੀ ਆਰਟਿਸਟ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਲੜਨ ਤੋਂ ਰੋਕਣ ਦੇ ਇਰਾਦੇ ਪੱਖੋਂ ਜਾਇਜ਼ ਸੀ। ਅਦਾਲਤ ਨੇ ਆਪਣੇ ਹੁਕਮ ’ਚ ਕਿਹਾ ਕਿ ਬਿਨਾਂ ਕਿਸੇ ਆਧਾਰ ਦੇ ਔਰਤ ਦੇ ਚਰਿੱਤਰ ਨੂੰ ਬਦਨਾਮ ਕਰਨਾ ਸਮਾਜਿਕ ਹਿੰਸਾ ਦਾ ਇਕ ਖ਼ਤਰਨਾਕ ਰੂਪ ਹੈ, ਕਿਉਂਕਿ ਅਜਿਹੇ ਦੋਸ਼ਾਂ ਦਾ ਅਸਰ ਲੰਬੇ ਸਮੇਂ ਤੱਕ ਚੱਲਣ ਵਾਲਾ ਹੁੰਦਾ ਹੈ। ਜ਼ਿਕਰਯੋਗ ਹੈ ਕਿ ਅਦਾਕਾਰਾ ’ਤੇ ਸੂਚਨਾ ਤਕਨਾਲੋਜੀ ਐਕਟ ਤੇ ਹੋਰ ਸੰਬੰਧਤ ਕਾਨੂੰਨਾਂ ਅਧੀਨ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦਾ ਦੋਸ਼ ਲਾਇਆ ਗਿਆ ਸੀ। ਹਾਲਾਂਕਿ, ਹਾਈ ਕੋਰਟ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਐੱਫ. ਆਈ. ਆਰ. ਨੂੰ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
