ਪ੍ਰੇਮ ਨਗਰ ''ਚ ਪ੍ਰਵਾਸੀ ਔਰਤ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, 2 ਬੱਚਿਆਂ ਦੀ ਮਾਂ ਸੀ ਮ੍ਰਿਤਕਾਂ

Friday, Sep 27, 2024 - 02:35 PM (IST)

ਪ੍ਰੇਮ ਨਗਰ ''ਚ ਪ੍ਰਵਾਸੀ ਔਰਤ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, 2 ਬੱਚਿਆਂ ਦੀ ਮਾਂ ਸੀ ਮ੍ਰਿਤਕਾਂ

ਹਿਮਾਚਲ ਡੈਸਕ : ਸਥਾਨਕ ਵਾਰਡ ਨੰਬਰ 1 ਦੇ ਪ੍ਰੇਮ ਨਗਰ 'ਚ ਇਕ ਪ੍ਰਵਾਸੀ ਔਰਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਵੇਰੇ ਕਰੀਬ 11 ਵਜੇ ਗੁਆਂਢੀਆਂ ਨੇ ਜਦੋਂ ਉਕਤ ਔਰਤ ਦੀ ਲਾਸ਼ ਨੂੰ ਲਟਕਦਾ ਹੋਇਆ ਦੇਖਿਆ ਤਾਂ ਇਸ ਦੀ ਸੂਚਨਾ ਉਹਨਾਂ ਨੇ ਹੋਰਨਾਂ ਲੋਕਾਂ ਨੂੰ ਦਿੱਤੀ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਗੱਡੀ ਦੀ ਬ੍ਰੇਕ ਮਾਰਨ ਤੋਂ ਪਹਿਲਾਂ ਹੋ ਜਾਓ ਸਾਵਧਾਨ! ਸੜਕ 'ਤੇ ਖੜ੍ਹਾਈ ਗੱਡੀ ਤਾਂ ਦੇਣੇ ਪੈਣਗੇ ਇਨ੍ਹੇ ਰੁਪਏ

ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਆਰਤੀ ਪਤਨੀ ਸੂਰਜ ਵਾਸੀ ਸਹਾਰਨਪੁਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਰਤੀ ਕੁਝ ਦਿਨ ਪਹਿਲਾਂ ਹੀ ਊਨਾ ਆਈ ਸੀ ਅਤੇ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਕਿਰਾਏ ਦੇ ਕਮਰੇ ਵਿੱਚ ਰਹਿ ਰਹੀ ਸੀ। ਮਾਮਲੇ ਦੀ ਜਾਂਚ ਕਰ ਰਹੇ ਐੱਸ.ਪੀ. ਰਾਕੇਸ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ: 2 ਦਿਨਾਂ ਲਈ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News