ਜੰਗਲ 'ਚ ਮਿਲੀ ਮਹਿਲਾ ਕ੍ਰਿਕਟਰ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

Saturday, Jan 14, 2023 - 12:51 PM (IST)

ਜੰਗਲ 'ਚ ਮਿਲੀ ਮਹਿਲਾ ਕ੍ਰਿਕਟਰ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

ਕਟਕ- ਓਡੀਸ਼ਾ ਦੀ ਮਹਿਲਾ ਕ੍ਰਿਕਟਰ ਰਾਜਸ਼੍ਰੀ ਸਵਾਨੀ 11 ਜਨਵਰੀ ਤੋਂ ਲਾਪਤਾ ਸੀ ਅਤੇ ਉਸ ਦੀ ਲਾਸ਼ 13 ਜਨਵਰੀ ਸ਼ੁੱਕਰਵਾਰ ਨੂੰ ਕਟਕ ਨੇੜੇ ਜੰਗਲ ਵਿੱਚੋਂ ਮਿਲੀ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਕਟਕ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਪਿਨਾਕ ਮਿਸ਼ਰਾ ਨੇ ਦੱਸਿਆ ਕਿ ਉਸ ਦੀ ਲਾਸ਼ ਅਥਾਗੜ ਇਲਾਕੇ ਦੇ ਗੁਰਦੀਜਾਤੀਆ ਜੰਗਲ ਵਿੱਚ ਇੱਕ ਦਰੱਖਤ ਨਾਲ ਲਟਕਦੀ ਮਿਲੀ। ਰਾਜਸ਼੍ਰੀ ਦੇ ਕੋਚ ਨੇ ਵੀਰਵਾਰ ਨੂੰ ਕਟਕ ਦੇ ਮੰਗਲਾਬਾਗ ਥਾਣੇ 'ਚ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਗੁਰਦੀਜਾਤੀਆ ਵਿਖੇ ਗੈਰ ਕੁਦਰਤੀ ਮੌਤ ਦਾ ਮਾਮਲਾ ਦਰਜ ਕੀਤਾ ਜਾਵੇਗਾ। ਪੁਲਸ ਅਜੇ ਤੱਕ ਉਸਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ। ਹਾਲਾਂਕਿ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮਹਿਲਾ ਕ੍ਰਿਕਟਰ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਸ ਦੀਆਂ ਅੱਖਾਂ ਨੂੰ ਵੀ ਨੁਕਸਾਨ ਪਹੁੰਚਿਆ ਸੀ।

ਇਹ ਵੀ ਪੜ੍ਹੋ : ਹਾਕੀ ਵਿਸ਼ਵ ਕੱਪ 'ਚ ਭਾਰਤ ਦਾ ਸ਼ਾਨਦਾਰ ਆਗਾਜ਼, ਸਪੇਨ ਨੂੰ 2-0 ਨਾਲ ਦਿੱਤੀ ਮਾਤ

ਰਾਜਸ਼੍ਰੀ ਦਾ ਵਾਹਨ ਜੰਗਲ ਨੇੜਿਓਂ ਮਿਲਿਆ ਅਤੇ ਉਸ ਦਾ ਮੋਬਾਇਲ ਫੋਨ ਵੀ ਬੰਦ ਸੀ। ਪੁਲਸ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਸ਼੍ਰੀ ਸਮੇਤ ਲਗਭਗ 25 ਮਹਿਲਾ ਕ੍ਰਿਕਟਰ ਪੁਡੂਚੇਰੀ ਵਿੱਚ ਹੋਣ ਵਾਲੇ ਆਗਾਮੀ ਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟ ਲਈ ਬਜਰਕਬਾਤੀ ਖੇਤਰ ਵਿੱਚ ਓਡੀਸ਼ਾ ਕ੍ਰਿਕਟ ਸੰਘ ਦੁਆਰਾ ਆਯੋਜਿਤ ਸਿਖਲਾਈ ਕੈਂਪ ਦਾ ਹਿੱਸਾ ਸੀ। ਸਾਰੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ।

ਓਡੀਸ਼ਾ ਰਾਜ ਮਹਿਲਾ ਕ੍ਰਿਕਟ ਟੀਮ ਦਾ ਐਲਾਨ 10 ਜਨਵਰੀ ਨੂੰ ਕੀਤਾ ਗਿਆ ਸੀ, ਪਰ ਰਾਜਸ਼੍ਰੀ ਨੂੰ ਅੰਤਿਮ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਅਗਲੇ ਦਿਨ ਖਿਡਾਰੀ ਤਾਂਗੀ ਖੇਤਰ ਦੇ ਕ੍ਰਿਕਟ ਮੈਦਾਨ 'ਚ ਅਭਿਆਸ ਲਈ ਗਏ ਸਨ ਪਰ ਰਾਜਸ਼੍ਰੀ ਨੇ ਆਪਣੇ ਕੋਚ ਨੂੰ ਕਿਹਾ ਕਿ ਉਹ ਆਪਣੇ ਪਿਤਾ ਨੂੰ ਮਿਲਣ ਪੁਰੀ ਜਾ ਰਹੀ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News