ਪੱਛਮੀ ਦਿੱਲੀ ''ਚ ਇਕ ਨਾਲੇ ''ਚ ਪਏ ਸੂਟਕੇਸ ''ਚ ਮਿਲੀ ਔਰਤ ਦੀ ਲਾਸ਼

Thursday, Dec 08, 2022 - 03:15 PM (IST)

ਨਵੀਂ ਦਿੱਲੀ (ਭਾਸ਼ਾ)- ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਇਕ ਨਾਲੇ 'ਚ ਪਏ ਸੂਟਕੇਟ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰੀਰ 'ਤੇ ਸੱਟ ਦੇ ਕੋਈ ਨਿਸ਼ਾਨ ਨਹੀਂ ਦਿੱਸ ਰਹੇ ਸਨ ਅਤੇ ਉਸ ਦੀ ਪਛਾਣ ਕਰਨਾ ਮੁਸ਼ਕਲ ਹੈ। ਸੂਟਕੇਟ ਤੋਂ ਨਿਕਲਣ ਵਾਲੀ ਬੱਦਬੂ ਤੋਂ ਬਾਅਦ ਬੁੱਧਵਾਰ ਨੂੰ ਇਕ ਰਾਹਗੀਰ ਨੇ ਸੂਟਕੇਟ ਦੇਖਿਆ ਅਤੇ ਪੁਲਸ ਨੂੰ ਸੂਚਿਤ ਕੀਤਾ।

ਪੁਲਸ ਡਿਪਟੀ ਕਮਿਸ਼ਨਰ (ਪੱਛਮ) ਘਨਸ਼ਾਮ ਬੰਸਲ ਨੇ ਕਿਹਾ ਕਿ ਪੀੜਤਾ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ ਪਰ ਕਿਹਾ ਕਿ ਲਾਸ਼ ਮੁਰਦਾਘਰ 'ਚ ਰੱਖਵਾ ਦਿੱਤੀ ਗਈ ਹੈ। ਪੀੜਤਾ ਦੀ ਪਛਾਣ ਕੀਤੇ ਜਾਣ ਤੋਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ। ਬੰਸਲ ਨੇ ਕਿਹਾ ਕਿ ਲਾਸ਼ ਅਤੇ ਸੂਟਕੇਸ ਦੇ ਨਮੂਨੇ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ ਅਤੇ ਪੁਲਸ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਅਧਿਕਾਰੀ ਨੇ ਕਿਹਾ,''ਕੋਈ ਸੱਟ ਨਹੀਂ ਦਿੱਸ ਰਹੀ ਸੀ ਪਰ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ ਕਿ ਉਸ ਨੂੰ ਕਿਸ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਹਨ।'' ਆਈ.ਪੀ.ਸੀ. ਦੀ ਧਾਰਾ 302 (ਕਤਲ) ਅਤੇ 201 (ਅਪਰਾਧ ਦੇ ਸਬੂਤ ਗਾਇਬ ਕਰਨਾ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।


DIsha

Content Editor

Related News