ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ ! ਆਪਣੀ ਹੀ ਧੀ ''ਤੇ ਢਾਹਿਆ ਤਸ਼ੱਦਦ, ਅਧਿਆਪਕਾਂ ਨੇ ਦੇਖਿਆ ਤਾਂ...

Tuesday, Nov 18, 2025 - 05:07 PM (IST)

ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ ! ਆਪਣੀ ਹੀ ਧੀ ''ਤੇ ਢਾਹਿਆ ਤਸ਼ੱਦਦ, ਅਧਿਆਪਕਾਂ ਨੇ ਦੇਖਿਆ ਤਾਂ...

ਨੈਸ਼ਨਲ ਡੈਸਕ- ਦੱਖਣੀ ਸੂਬੇ ਕੇਰਲ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 30 ਸਾਲਾ ਔਰਤ ਨੂੰ ਆਪਣੀ ਨਾਬਾਲਗ ਧੀ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ਨੂੰ ਗਰਮ ਚਮਚੇ ਨਾਲ ਸਾੜਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪੁਲਸ ਨੇ ਦੱਸਿਆ ਕਿ ਸਾਢੇ ਚਾਰ ਸਾਲਾ ਬੱਚੀ ਨੇ ਸਕੂਲ ਵਿੱਚ ਆਪਣੇ ਅਧਿਆਪਕਾਂ ਨੂੰ ਆਪਣੀ ਮਾਂ ਦੀਆਂ ਹਰਕਤਾਂ ਬਾਰੇ ਦੱਸਿਆ ਤਾਂ ਉਸ ਦੇ ਅਧਿਆਪਕ ਵੀ ਦੰਗ ਰਹਿ ਗਏ। ਮਾਰਾਡੂ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਬੱਚੀ ਦੇ ਜ਼ਖ਼ਮ ਦੇਖ ਕੇ ਅਧਿਆਪਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਬੱਚੀ ਨੇ ਦੱਸਿਆ ਕਿ ਉਸ ਦੀ ਮਾਂ ਅਕਸਰ ਉਸ 'ਤੇ ਇਸ ਤਰ੍ਹਾਂ ਦੀ ਤਸ਼ੱਦਦ ਕਰਦੀ ਰਹਿੰਦੀ ਸੀ। 

ਮਾਰਾਡੂ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸੋਮਵਾਰ ਨੂੰ ਉਕਤ ਔਰਤ ਵਿਰੁੱਧ ਭਾਰਤੀ ਦੰਡ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਪੁਲਸ ਨੇ ਕਿਹਾ ਕਿ ਇਹ ਘਟਨਾ, ਜਿਸ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਸੀ, ਦੋ ਦਿਨ ਪਹਿਲਾਂ ਵਾਪਰੀ ਸੀ ਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਸ ਨੇ ਕਿਹਾ ਕਿ ਮਾਂ ਨੇ ਆਪਣੇ ਖਿਲਾਫ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ।


author

Harpreet SIngh

Content Editor

Related News