ਜੇ. ਐੱਨ. ਯੂ. ਕੰਪਲੈਕਸ ’ਚ ਔਰਤ ਦੀ ਸ਼ੱਕੀ ਹਾਲਤ ’ਚ ਮੌਤ

Friday, Aug 27, 2021 - 12:43 PM (IST)

ਜੇ. ਐੱਨ. ਯੂ. ਕੰਪਲੈਕਸ ’ਚ ਔਰਤ ਦੀ ਸ਼ੱਕੀ ਹਾਲਤ ’ਚ ਮੌਤ

ਨਵੀਂ ਦਿੱਲੀ– ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਕੰਪਲੈਕਸ ’ਚ ਵੀਰਵਾਰ ਦੀ ਸਵੇਰ 26 ਸਾਲਾ ਇਕ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਬਿਹਾਰ ਦੇ ਬਕਸਰ ਦੀ ਰਹਿਣ ਵਾਲੀ ਮਾਧੁਰੀ ਕੁਮਾਰੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਕੰਪਲੈਕਸ ਦੇ ਅੰਦਰ ਬ੍ਰਹਮਪੁੱਤਰ ਹੋਸਟਲ ’ਚ ਆਪਣੇ ਪਤੀ ਨਾਲ ਰਹਿੰਦੀ ਸੀ। ਉਸ ਦਾ ਪਤੀ ਯੂਨੀਵਰਸਿਟੀ ਤੋਂ ਪੀ. ਐੱਚ. ਡੀ. ਕਰ ਰਿਹਾ ਹੈ। ਪੁਲਸ ਨੂੰ ਸ਼ੱਕ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ।

ਪੁਲਸ ਨੇ ਕਿਹਾ ਕਿ ਉਸ ਨੇ ਹੋਸਟਲ ਦੀ ਦੂਜੀ ਮੰਜ਼ਿਲ ਤੋਂ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ ਪਰ ਪੋਸਟਮਾਰਟਮ ਦੀ ਰਿਪੋਰਟ ਤੋਂ ਉਸ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗੇਗਾ। ਪੁਲਸ ਨੇ ਦੱਸਿਆ ਕਿ ਹਾਲੇ ਤੱਕ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ ਅਤੇ ਜਾਂਚ ਜਾਰੀ ਹੈ।


author

Rakesh

Content Editor

Related News