ਮਾਮਲਾ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਮੌਤ ਦਾ : ਹਿਰਾਸਤ ''ਚ ਲਈ BMW ਕਾਰ ਚਲਾਉਣ ਵਾਲੀ ਔਰਤ
Monday, Sep 15, 2025 - 03:18 PM (IST)

ਨਵੀਂ ਦਿੱਲੀ : ਦਿੱਲੀ ਦੇ ਧੌਲਾ ਕੁਆਂ ਵਿੱਚ ਵਾਪਰੇ BMW ਕਾਰ ਹਾਦਸੇ ਦੇ ਮਾਮਲੇ ਵਿੱਚ ਪੁਲਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੇ ਮੌਤ ਮਾਮਲੇ ਵਿਚ BMW ਕਾਰ ਚਲਾਉਣ ਵਾਲੀ ਔਰਤ ਗਗਨਪ੍ਰੀਤ ਮੱਕੜ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਮੁਤਾਬਕ ਦੋਸ਼ੀ ਔਰਤ ਗਗਨਪ੍ਰੀਤ ਗੁਰੂਗ੍ਰਾਮ ਦੀ ਰਹਿਣ ਵਾਲੀ ਹੈ। ਹਾਦਸੇ ਦੌਰਾਨ ਜ਼ਖ਼ਮੀ ਹੋਣ ਕਾਰਨ ਉਹ ਹਸਪਤਾਲ 'ਚ ਜ਼ੇਰੇ ਇਲਾਜ ਸੀ, ਜਿਸ ਨੂੰ ਛੁੱਟੀ ਮਿਲਦੇ ਸਾਰ ਹੀ ਦਿੱਲੀ ਪੁਲਸ ਨੇ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜ੍ਹੋ : '25 ਬੱਚੇ ਪੈਦਾ ਕਰੋ, ਫਿਰ ਤਿੰਨ ਤਲਾਕ!', ਸਵਾਮੀ ਰਾਮਭਦਰਚਾਰੀਆ ਦੇ ਵਿਵਾਦਪੂਰਨ ਬਿਆਨ 'ਤੇ ਭਾਰੀ ਹੰਗਾਮਾ
ਦੂਜੇ ਪਾਸੇ ਮ੍ਰਿਤਕ ਨਵਜੋਤ ਸਿੰਘ ਦੀ ਪਤਨੀ ਸੰਦੀਪ ਕੌਰ ਵੱਲੋਂ ਦੋਸ਼ੀ ਔਰਤ ਅਤੇ ਉਸਦੇ ਪਤੀ ਖ਼ਿਲਾਫ਼ ਐਫਆਈਆਰ ਦਰਜ ਕਰਵਾ ਦਿੱਤੀ ਗਈ ਹੈ। ਜਦੋਂ ਪੁਲਸ ਗਗਨਪ੍ਰੀਤ ਨੂੰ ਹਸਪਤਾਲ ਤੋਂ ਲੈ ਕੇ ਜਾ ਰਹੀ ਸੀ, ਤਾਂ ਉਹ ਵ੍ਹੀਲਚੇਅਰ 'ਤੇ ਬੈਠੀ ਹੋਈ ਸੀ। ਪੁਲਸ ਨੇ ਛੁੱਟੀ ਮਿਲਦੇ ਸਾਰ ਹੀ ਕਾਨੂੰਨੀ ਕਾਰਵਾਈ ਲਈ ਉਸ ਨੂੰ ਹਿਰਾਸਤ ਵਿਚ ਲੈ ਲਿਆ। ਦਿੱਲੀ ਪੁਲਸ ਮੁਤਾਬਕ ਜਿਸ ਸਮੇਂ ਹਾਦਸਾ ਵਾਪਰਿਆ, ਉਸ ਸਮੇਂ ਗਗਨਪ੍ਰੀਤ ਕੌਰ ਦਾ ਪਤੀ ਪਰੀਕਸ਼ਿਤ ਕੱਕੜ ਵੀ ਕਾਰ ਵਿੱਚ ਮੌਜੂਦ ਸੀ। ਬਾਈਕ ਨਾਲ ਭਿਆਨਕ ਟੱਕਰ ਹੋਣ ਤੋਂ ਬਾਅਦ BMW ਕਾਰ ਕੰਟਰੋਲ ਤੋਂ ਬਾਹਰ ਹੋ ਗਈ, ਡਿਵਾਈਡਰ ਨਾਲ ਟਕਰਾਉਂਦੀ ਹੋਈ ਪਲਟ ਗਈ। ਇਸ ਦੌਰਾਨ ਗਗਨਪ੍ਰੀਤ ਕਾਰ ਵਿੱਚ ਫਸ ਗਈ ਪਰ ਉਸਦਾ ਪਤੀ ਪਰੀਕਸ਼ਿਤ ਬਾਹਰ ਆ ਗਿਆ।
ਇਹ ਵੀ ਪੜ੍ਹੋ : IMD ਦੀ ਵੱਡੀ ਭਵਿੱਖਬਾਣੀ: ਇਨ੍ਹਾਂ 18 ਜ਼ਿਲ੍ਹਿਆਂ 'ਚ 5 ਦਿਨ ਗਰਜ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ!
ਦੱਸ ਦੇਈਏ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਨੌਰਥ ਬਲਾਕ) ਵਿੱਚ ਡਿਪਟੀ ਸੈਕਟਰੀ ਵਜੋਂ ਤਾਇਨਾਤ ਨਵਜੋਤ ਸਿੰਘ ਦੀ ਇਕ ਕਾਰ ਹਾਦਸੇ ਵਿਚ ਮੌਤ ਹੋ ਗਈ ਸੀ, ਜਦੋਂ ਕਿ ਉਨ੍ਹਾਂ ਦੀ ਪਤਨੀ ਸੰਦੀਪ ਕੌਰ ਗੰਭੀਰ ਜ਼ਖਮੀ ਹੈ। ਇਹ ਹਾਦਸਾ ਮੈਟਰੋ ਪਿੱਲਰ ਨੰਬਰ 57 ਦੇ ਨੇੜੇ ਵਾਪਰਿਆ, ਜਦੋਂ ਨਵਜੋਤ ਸਿੰਘ ਆਪਣੀ ਪਤਨੀ ਨਾਲ ਬੰਗਲਾ ਸਾਹਿਬ ਗੁਰਦੁਆਰੇ ਤੋਂ ਮੋਟਰਸਾਈਕਲ 'ਤੇ ਘਰ ਪਰਤ ਰਹੇ ਸਨ।
ਇਹ ਵੀ ਪੜ੍ਹੋ : ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।