ਸ਼ੇਅਰ ਬਾਜ਼ਾਰ ''ਚ ਨਿਵੇਸ਼ ਦੇ ਨਾਂ ''ਤੇ ਔਰਤ ਨਾਲ 91 ਲੱਖ ਰੁਪਏ ਦੀ ਠੱਗੀ
Monday, Aug 12, 2024 - 12:16 PM (IST)
ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇਕ 40 ਸਾਲਾ ਮਹਿਲਾ ਸਾਫਟਵੇਅਰ ਇੰਜੀਨੀਅਰ ਨੂੰ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਨ ਦੇ ਨਾਂ 'ਤੇ 91.05 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਇਸ ਸਬੰਧ 'ਚ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਨਪੜਾ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ 2 ਜੁਲਾਈ ਤੋਂ 6 ਅਗਸਤ ਦਰਮਿਆਨ ਸ਼ੰਕੇਸ਼ਵਰ ਨਗਰ, ਡਾਂਬੀਵਾਲੀ ਦੀ ਰਹਿਣ ਵਾਲੀ ਔਰਤ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਨ 'ਤੇ ਚੰਗਾ ਮੁਨਾਫਾ ਦੇਣ ਦਾ ਲਾਲਚ ਦਿੱਤਾ।
ਉਨ੍ਹਾਂ ਨੇ ਦੱਸਿਆ ਕਿ ਇਸ ਲਈ ਉਸ ਨੇ ਔਰਤ ਨੂੰ ਸੋਸ਼ਲ ਮੀਡੀਆ 'ਤੇ ਵੱਖ-ਵੱਖ ਗਰੁੱਪਾਂ ਦਾ ਮੈਂਬਰ ਬਣਾਇਆ ਅਤੇ ਔਰਤ ਨੇ 91,05,000 ਰੁਪਏ ਦਾ ਨਿਵੇਸ਼ ਕੀਤਾ। ਹਾਲਾਂਕਿ ਜਦੋਂ ਔਰਤ ਨੂੰ ਵਾਅਦਾ ਕੀਤੇ ਲਾਭ ਨਹੀਂ ਮਿਲੇ ਅਤੇ ਦੋਸ਼ੀ ਨੇ ਉਸ ਦੀਆਂ ਕਾਲਾਂ ਚੁੱਕਣੀਆਂ ਬੰਦ ਕਰ ਦਿੱਤੀਆਂ, ਤਾਂ ਉਸ ਨੇ ਐਤਵਾਰ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਸਬੰਧਤ ਕਾਨੂੰਨੀ ਧਾਰਾਵਾਂ ਦੇ ਤਹਿਤ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।