ਔਰਤ ਨੇ ਦੋਸਤ ਨਾਲ ਮਿਲ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ ''ਤਾ ਕਤਲ

Friday, Oct 04, 2024 - 06:06 PM (IST)

ਔਰਤ ਨੇ ਦੋਸਤ ਨਾਲ ਮਿਲ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ ''ਤਾ ਕਤਲ

ਠਾਣੇ : ਮਹਾਰਾਸ਼ਟਰ ਦੇ ਠਾਣੇ ਸ਼ਹਿਰ 'ਚ ਸ਼ੁੱਕਰਵਾਰ ਨੂੰ ਇਕ ਔਰਤ ਅਤੇ ਉਸ ਦੇ ਦੋਸਤ ਨੇ ਮਿਲ ਕੇ 24 ਸਾਲਾ ਨੌਜਵਾਨ 'ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਨੌਜਵਾਨ ਕਥਿਤ ਤੌਰ 'ਤੇ ਔਰਤ ਦੀਆਂ ਇਤਰਾਜ਼ਯੋਗ ਤਸਵੀਰਾਂ ਭੇਜ ਕੇ ਉਸ ਨੂੰ ਬਲੈਕਮੇਲ ਕਰਦਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸਤੀਸ਼ ਪਰਾਂਜਪੇ 'ਤੇ ਸਵੇਰੇ ਸ਼ਹਿਰ ਦੇ ਕੋਪਰੀ ਇਲਾਕੇ 'ਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ

ਪੁਲਸ ਨੇ ਇਸ ਘਟਨਾ ਦੇ ਸਬੰਧ ਵਿੱਚ ਇੱਕ 20 ਸਾਲਾ ਔਰਤ ਅਤੇ ਉਸਦੇ ਦੋਸਤ ਮਯੂਰੇਸ਼ ਨੰਦਕੁਮਾਰ ਧੂਮਲ (24) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਕਿਹਾ ਕਿ ਪਰਾਂਜਪੇ ਨੇ ਅਪਰੈਲ ਵਿੱਚ ਇੱਕ ਵਿਆਹ ਸਮਾਗਮ ਵਿੱਚ ਦੋਸ਼ੀ ਔਰਤ ਨਾਲ ਮੁਲਾਕਾਤ ਕੀਤੀ ਸੀ ਅਤੇ ਉਸ ਨੂੰ ਆਪਣੇ ਨਾਲ ਬਾਹਰ ਘੁੰਮਣ ਲਈ ਮਨਾ ਲਿਆ। ਔਰਤ ਨੇ ਦਾਅਵਾ ਕੀਤਾ ਕਿ ਉਹ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਆਪਣੇ ਘਰ ਲੈ ਗਿਆ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ। 

ਇਹ ਵੀ ਪੜ੍ਹੋ - ਵੱਡੀ ਖ਼ਬਰ: ਤਿੰਨ ਕਾਲਜਾਂ 'ਚ ਬੰਬ, ਵਿਦਿਆਰਥੀ ਕੱਢੇ ਬਾਹਰ

ਅਧਿਕਾਰੀ ਨੇ ਦੱਸਿਆ ਕਿ ਔਰਤ ਨੇ ਦੋਸ਼ ਲਾਇਆ ਹੈ ਕਿ ਪਰਾਂਜਪੇ ਨੇ ਉਸ ਨੂੰ ਬਲੈਕਮੇਲ ਕੀਤਾ ਅਤੇ ਧਮਕੀ ਭਰੇ ਸੰਦੇਸ਼ ਭੇਜ ਕੇ ਮਿਲਣ ਲਈ ਕਿਹਾ। ਇਸ ਤੋਂ ਬਾਅਦ ਔਰਤ ਨੇ ਆਪਣੇ ਦੋਸਤ ਧੂਮਲ ਨੂੰ ਸਾਰੀ ਗੱਲ ਦੱਸੀ ਅਤੇ ਦੋਵਾਂ ਨੇ ਪਰਾਂਜਪੇ ਨੂੰ ਤਸਵੀਰਾਂ ਡਿਲੀਟ ਕਰਨ ਲਈ ਕਿਹਾ। ਅਧਿਕਾਰੀ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਧੂਮਲ ਨੇ ਕਥਿਤ ਤੌਰ 'ਤੇ ਪਰਾਂਜਪੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News