ਔਰਤ ਨੇ ਇਕੱਠੇ ਚਾਰ ਬੱਚਿਆਂ ਨੂੰ ਦਿੱਤਾ ਜਨਮ, ਡਿਲਿਵਰੀ ਤੋਂ ਬਾਅਦ 3 ਦੀ ਹੋਈ ਮੌਤ

Tuesday, Feb 28, 2023 - 01:14 PM (IST)

ਔਰਤ ਨੇ ਇਕੱਠੇ ਚਾਰ ਬੱਚਿਆਂ ਨੂੰ ਦਿੱਤਾ ਜਨਮ, ਡਿਲਿਵਰੀ ਤੋਂ ਬਾਅਦ 3 ਦੀ ਹੋਈ ਮੌਤ

ਸ਼ਾਹਜਹਾਂਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ 'ਚ ਇਕ ਔਰਤ ਨੇ ਮੈਡੀਕਲ ਕਾਲਜ 'ਚ ਇਕੱਠੇ ਚਾਰ ਬੱਚਿਆਂ ਨੂੰ ਜਨਮ ਦਿੱਤਾ, ਜਿਨ੍ਹਾਂ 'ਚੋਂ ਤਿੰਨ ਕੁੜੀਆਂ ਅਤੇ ਇਕ ਮੁੰਡਾ ਸ਼ਾਮਲ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਦੱਸਿਆ ਕਿ ਡਿਲਿਵਰੀ ਤੋਂ ਬਾਅਦ ਔਰਤ ਦੀਆਂ ਤਿੰਨ ਬੱਚੀਆਂ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਪੁੱਤ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਸਰਕਾਰੀ ਮੈਡੀਕਲ ਕਾਲਜ ਦੇ ਮੁੱਖ ਮੈਡੀਕਲ ਸੁਪਰਡੈਂਟ (ਸੀ.ਐੱਮ.ਐੱਸ.) ਡਾ. ਸ਼ੈਲੇਂਡਰ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਸ਼ਿਵਾਨੀ (28) ਨੂੰ ਦਰਦਾਂ ਲੱਗਣ ਤੋਂ ਬਾਅਦ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਨੇ ਇਕ ਤੋਂ ਬਾਅਦ ਇਕ ਚਾਰ ਬੱਚਿਆਂ ਨੂੰ ਜਨਮ ਦਿੱਤਾ। ਸਿੰਘ ਅਨੁਸਾਰ ਡਿਲਿਵਰੀ ਤੋਂ ਬਾਅਦ ਸ਼ਿਵਾਨੀ ਦੀਆਂ ਤਿੰਨ ਬੱਚੀਆਂ ਦੀ ਮੌਤ ਹੋ ਗਈ, ਜਦੋਂ ਕਿ ਇਕ ਬੱਚਾ ਜਿਊਂਦਾ ਹੈ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ਿਵਾਨੀ ਪੂਰੀ ਤਰ੍ਹਾਂ ਸਿਹਤਮੰਦ ਹੈ।


author

DIsha

Content Editor

Related News