ਓ ਤੇਰੀ! ਔਰਤ ਨੇ ਅੰਡਰਗਾਰਮੈਂਟਸ 'ਚ ਲੁਕਾ ਕੇ ਲਿਆਂਦਾ 1 ਕਰੋੜ ਦਾ ਸੋਨਾ, ਏਅਰਪੋਰਟ 'ਤੇ ਇੰਝ ਹੋਈ ਗ੍ਰਿਫ਼ਤਾਰ
Saturday, Oct 25, 2025 - 09:39 AM (IST)
ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) 'ਤੇ ਕਸਟਮ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਿਦੇਸ਼ੀ ਮਹਿਲਾ ਯਾਤਰੀ ਤੋਂ ਸੋਨਾ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਔਰਤ ਯਾਂਗੂਨ ਤੋਂ ਦਿੱਲੀ ਆਈ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਸਨੂੰ ਗ੍ਰੀਨ ਚੈਨਲ ਰਾਹੀਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦੇ ਸਮੇਂ ਰੋਕ ਲਿਆ। ਇਸ ਦੌਰਾਨ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਪਤਾ ਲੱਗਾ ਕਿ ਉਸਨੇ ਆਪਣੇ ਅੰਡਰਗਾਰਮੈਂਟ ਵਿੱਚ ਲਗਭਗ ₹1 ਕਰੋੜ ਦੇ ਛੇ ਸੋਨੇ ਦੇ ਬਿਸਕੁਟ ਲੁਕਾਏ ਸਨ। ਅਧਿਕਾਰੀਆਂ ਨੇ ਸੋਨਾ ਜ਼ਬਤ ਕਰ ਲਿਆ ਹੈ ਅਤੇ ਇਸ ਵੇਲੇ ਔਰਤ ਤੋਂ ਪੁੱਛਗਿੱਛ ਕਰ ਰਹੇ ਹਨ।
ਪੜ੍ਹੋ ਇਹ ਵੀ : ਵੱਡੀ ਵਾਰਦਾਤ: ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਵੱਢ 'ਤਾ ਪੱਤਰਕਾਰ, ਫੈਲੀ ਸਨਸਨੀ
ਦੱਸ ਦੇਈਏ ਕਿ ਅਧਿਕਾਰੀਆਂ ਨੇ ਵਿਦੇਸ਼ੀ ਮਹਿਲਾ ਯਾਤਰੀ ਤੋਂ ਲਗਭਗ 997.5 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਇਹ ਕਾਰਵਾਈ ਸ਼ੁੱਕਰਵਾਰ ਨੂੰ ਕੀਤੀ ਗਈ, ਜਦੋਂ ਮਹਿਲਾ ਯਾਤਰੀ ਯਾਂਗੂਨ (ਮਿਆਂਮਾਰ) ਤੋਂ ਫਲਾਈਟ ਨੰਬਰ 8M 620 ਰਾਹੀਂ ਦਿੱਲੀ ਪਹੁੰਚੀ ਸੀ। ਏਜੰਸੀ ਦੇ ਅਨੁਸਾਰ ਔਰਤ ਹਵਾਈ ਅੱਡੇ ਦੇ ਗ੍ਰੀਨ ਚੈਨਲ ਰਾਹੀਂ ਹਵਾਈ ਅੱਡੇ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੀ ਸੀ, ਜੋ ਕਿ ਉਨ੍ਹਾਂ ਯਾਤਰੀਆਂ ਲਈ ਹੁੰਦਾ ਹੈ, ਜਿਨ੍ਹਾਂ ਕੋਲ ਕੋਈ ਵੀ ਵਰਜਿਤ ਜਾਂ ਟੈਕਸਯੋਗ ਵਸਤੂ ਨਹੀਂ ਹੁੰਦੀ। ਹਾਲਾਂਕਿ, ਜਦੋਂ ਅਧਿਕਾਰੀਆਂ ਨੇ ਉਸ ਔਰਤ ਨੂੰ ਤੇਜ਼ੀ ਨਾਲ ਜਾਂਦੇ ਹੋਏ ਦੇਖਿਆ, ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਉਸਦੀ ਤਲਾਸ਼ੀ ਲਈ।
ਪੜ੍ਹੋ ਇਹ ਵੀ : ਵੱਡੀ ਕਾਰਵਾਈ: ਦਵਾਈਆਂ ਦੀ Online ਵਿਕਰੀ 'ਤੇ ਪਾਬੰਦੀ! ਕਰੋੜਾਂ ਰੁਪਏ ਦੇ ਕਾਰੋਬਾਰ ਨੂੰ ਵੱਡਾ ਝਟਕਾ
ਏਅਰਪੋਰਟ 'ਤੇ ਇਸ ਮਾਮਲੇ ਦੀ ਜਾਂਚ ਦੌਰਾਨ ਜਦੋਂ ਕਸਟਮ ਅਧਿਕਾਰੀਆਂ ਨੇ ਔਰਤ ਦੀ ਤਲਾਸ਼ੀ ਲਈ ਤਾਂ ਪਤਾ ਲੱਗਾ ਕਿ ਉਸਨੇ ਆਪਣੇ ਅੰਡਰਗਾਰਮੈਂਟਸ ਵਿੱਚ ਸੋਨੇ ਲੁਕਾਇਆ ਹੈ। ਭਾਲ ਕਰਨ 'ਤੇ ਉਸ ਤੋਂ ਸੋਨੇ ਦੇ 6 ਬਿਸਕੁਟ ਬਰਾਮਦ ਹੋਏ, ਜਿਹਨਾਂ ਦੀ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ : ਵਾਲ-ਵਾਲ ਬਚੇ ਰਾਸ਼ਟਰਪਤੀ ਮੁਰਮੂ! ਲੈਂਡ ਹੁੰਦਿਆਂ ਹੀ ਹੈਲੀਪੈਡ 'ਚ ਧਸ ਗਿਆ ਹੈਲੀਕਾਪਟਰ
