ਪਾਰਕ ''ਚ ਸੈਰ ਕਰਨ ਗਈ ਔਰਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਆਸ-ਪਾਸ ਦੇ ਲੋਕਾਂ ਨੂੰ ਵੀ ਪਾ''ਤੀਆਂ ਭਾਜੜਾਂ

Sunday, Jun 01, 2025 - 03:06 PM (IST)

ਪਾਰਕ ''ਚ ਸੈਰ ਕਰਨ ਗਈ ਔਰਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਆਸ-ਪਾਸ ਦੇ ਲੋਕਾਂ ਨੂੰ ਵੀ ਪਾ''ਤੀਆਂ ਭਾਜੜਾਂ

ਨੈਸ਼ਨਲ ਡੈਸਕ- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ 65 ਸਾਲ ਦੇ ਕਰੀਬ ਔਰਤ ਨੇ ਤਲਾਬ 'ਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। 

ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਔਰਤ ਡਾਕ ਵਿਭਾਗ 'ਚ ਕੰਮ ਕਰਦੀ ਸੀ ਤੇ ਰਿਟਾਇਰ ਹੋ ਚੁੱਕੀ ਸੀ। ਇਸ ਦੌਰਾਨ ਉਹ ਸਵੇਰੇ 5 ਵਜੇ ਦੇ ਕਰੀਬ ਸੁਭਾਸ਼ ਪਾਰਕ 'ਚ ਸੈਰ ਕਰਨ ਗਈ ਸੀ। ਇਸੇ ਦੌਰਾਨ ਉਸ ਨੇ ਪਾਰਕ ਦੇ ਅੰਦਰ ਬਣੇ ਤਲਾਬ 'ਚ ਛਾਲ ਮਾਰ ਦਿੱਤੀ। ਉਸ ਨੂੰ ਦੇਖ ਆਸ-ਪਾਸ ਦੇ ਲੋਕਾਂ ਨੂੰ ਭਾਜੜਾਂ ਪੈ ਗਈਆਂ ਤੇ ਇਸੇ ਦੌਰਾਨ ਪੁਲਸ ਨੂੰ ਸੂਚਿਤ ਕੀਤਾ ਗਿਆ।

ਸ਼ੁਰੂਆਤੀ ਜਾਂਚ 'ਚ ਪੁਲਸ ਨੂੰ ਪਤਾ ਲੱਗਾ ਹੈ ਕਿ ਉਕਤ ਔਰਤ ਮਾਨਸਿਕ ਰੂਪ ਤੋਂ ਪਰੇਸ਼ਾਨ ਸੀ। ਪੁਲਸ ਨੇ ਉਸ ਦੀ ਲਾਸ਼ ਕੱਢ ਕੇ ਅੰਤਿਮ ਸੰਸਕਾਰ ਲਈ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- 'ਜੇ ਉਹ ਜੇਲ੍ਹ 'ਚ ਬੰਦ ਹੈ ਤਾਂ ਪਿਓ ਕਿਵੇਂ ਬਣ ਗਿਆ...?', ਓਵੈਸੀ ਦੇ ਸਵਾਲ ਨੇ ਪਾਕਿ ਦੀ ਕੀਤੀ ਬੋਲਤੀ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News