ਦੂਜੇ ਵਿਆਹ ਲਈ ਮਾਂ ਨੇ ਕੀਤੀ ਬੱਚੀ ਦੀ ਹੱਤਿਆ
Saturday, Nov 23, 2024 - 06:58 PM (IST)

ਨਵੀਂ ਦਿੱਲੀ (ਏਜੰਸੀ)- ਉੱਤਰ-ਪੱਛਮੀ ਦਿੱਲੀ ਵਿਚ ਇਕ ਵਿਆਹੁਤਾ ਔਰਤ ਨੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਕਥਿਤ ਤੌਰ ’ਤੇ ਆਪਣੀ 5 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਔਰਤ ਨੇ ਉਕਤ ਵਿਅਕਤੀ ਨਾਲ ਸੋਸ਼ਲ ਮੀਡੀਆ ਪਲੇਟਫਾਰਮ ‘ਇੰਸਟਾਗ੍ਰਾਮ’ ਰਾਹੀਂ ਗੱਲ ਕੀਤੀ ਸੀ। ਔਰਤ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਉਸ ਨੇ ਆਪਣੀ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਗੱਲ ਕਬੂਲ ਲਈ।
ਔਰਤ ਨੇ ਦੱਸਿਆ ਕਿ ਉਸ ਦਾ ਪਹਿਲਾ ਪਤੀ ਉਸ ਨੂੰ ਛੱਡ ਕੇ ਚਲਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਰਾਹੁਲ ਨਾਂ ਦੇ ਵਿਅਕਤੀ ਨਾਲ ਇੰਸਟਾਗ੍ਰਾਮ ’ਤੇ ਗੱਲਬਾਤ ਹੋਈ ਅਤੇ ਬਾਅਦ ’ਚ ਉਹ ਉਸ ਨਾਲ ਵਿਆਹ ਕਰਨ ਦੇ ਇਰਾਦੇ ਨਾਲ ਦਿੱਲੀ ਆ ਗਈ। ਬਿਆਨ ’ਚ ਕਿਹਾ ਗਿਆ ਹੈ ਕਿ ਰਾਹੁਲ ਅਤੇ ਉਸ ਦੇ ਪਰਿਵਾਰ ਨੇ ਬੱਚੀ ਨੂੰ ਗੋਦ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਔਰਤ ਨੇ ਪ੍ਰੇਸ਼ਾਨ ਹੋ ਕੇ ਬੱਚੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ: ਕੈਂਸਰ ਦੇ ਫੈਲਣ ਨੂੰ ਰੋਕ ਸਕਦੈ ਕੋਵਿਡ ਇਨਫੈਕਸ਼ਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8