ਪਤੀ ਨਾਲ ਝਗੜੇ ਤੋਂ ਬਾਅਦ ਪਤਨੀ ਨੇ 3 ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ

Tuesday, Jul 12, 2022 - 05:51 PM (IST)

ਪਤੀ ਨਾਲ ਝਗੜੇ ਤੋਂ ਬਾਅਦ ਪਤਨੀ ਨੇ 3 ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ

ਲਲਿਤਪੁਰ (ਵਾਰਤਾ)- ਉੱਤਰ ਪ੍ਰਦੇਸ਼ ਦੇ ਲਲਿਤਪੁਰ 'ਚ ਪਤੀ ਨਾਲ ਝਗੜ ਕੇ ਪਤਨੀ ਨੇ ਆਪਣੇ ਤਿੰਨ ਬੱਚਿਆਂ ਨਾਲ ਮੰਗਲਵਾਰ ਨੂੰ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ 3 ਬੱਚਿਆਂ ਦੀ ਮੌਤ ਹੋ ਗਈ ਅਤੇ ਮਾਂ ਦੀ ਜਾਨ ਬਚ ਗਈ। ਪੁਲਸ ਅਨੁਸਾਰ ਥਾਣਾ ਜਖੌਰਾ ਅਧੀਨ ਪਿੰਡ ਮੁਹਾਰਾ ਦੇ ਮੁਹੱਲਾ ਚੌਨਵਾਰਾ ਵਾਸੀ ਰਾਜਕੁਮਾਰੀ (31) ਦਾ ਪਤੀ ਚੰਦਰਭਾਨ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਔਰਤ ਨੇ ਆਪਣੀ ਧੀਆਂ ਜੋਤੀ (7), ਰਾਖੀ (5) ਅਤੇ ਪੁੱਤਰ ਸੂਰਿਆਂਸ਼ (2) ਨੂੰ ਲੈ ਕੇ ਕੋਲ ਦੇ ਖੂਹ 'ਚ ਛਾਲ ਮਾਰ ਦਿੱਤੀ। ਬੱਚਿਆਂ ਨੂੰ ਡੁੱਬਦਾ ਦੇਖ ਔਰਤ ਨੇ ਰੌਲਾ ਪਾਇਆ, ਜਿਸ ਨੂੰ ਸੁਣ ਕੇ ਨੇੜੇ-ਤੇੜੇ ਦੇ ਲੋਕ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਮਾਂ ਨੂੰ ਬਾਹਰ ਕੱਢਿਆ।

ਜਦੋਂ ਔਰਤ ਤੋਂ ਬੱਚਿਆਂ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਤਿੰਨੋਂ ਬੱਚੇ ਡੁੱਬ ਗਏ ਹਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਤਿੰਨਾਂ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਤਿੰਨਾਂ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਉੱਥੇ ਹੀ ਔਰਤ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਪੁਲਸ ਸੁਪਰਡੈਂਟ ਨਿਖਿਲ ਪਾਠਕ ਨੇ ਦੱਸਿਆ ਕਿ ਖੂਹ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ ਹੋਈ ਹੈ ਅਤੇ ਮਾਂ ਨੂੰ ਪਿੰਡ ਵਾਸੀਆਂ ਨੇ ਬਚਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪਤੀ ਨਾਲ ਵਿਵਾਦ ਹੋਣ ਤੋਂ ਬਾਅਦ ਪਤਨੀ ਨੇ ਬੱਚਿਆਂ ਨਾਲ ਖੂਹ 'ਚ ਛਾਲ ਮਾਰ ਦਿੱਤੀ ਸੀ। ਪੁਲਸ ਪਤੀ ਤੋਂ ਪੁੱਛ-ਗਿੱਛ ਕਰ ਰਹੀ ਹੈ।


author

DIsha

Content Editor

Related News