ਸ਼ਰਮਨਾਕ! 65 ਸਾਲਾ ਔਰਤ ਨਾਲ ਜਬਰ ਜ਼ਿਨਾਹ ਕਰਨ ਮਗਰੋਂ ਕੀਤਾ ਕਤਲ
Wednesday, Oct 29, 2025 - 02:46 PM (IST)
ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਠਾਣੇ 'ਚ 65 ਸਾਲਾ ਔਰਤ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਭਿਵੰਡੀ ਤਾਲੁਕਾ 'ਚ ਕੀਤੇ ਗਏ ਔਰਤ ਦੇ ਕਤਲ ਦੇ ਸਿਲਸਿਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਬਜ਼ੁਰਗ ਔਰਤ ਦੀ ਲਾਸ਼ ਉਸ ਦੇ ਖੇਤ 'ਚ ਮਿਲਣ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ।
ਗਣੇਸ਼ਪੁਰੀ ਥਾਣੇ ਦੀ ਇਕ ਟੀਮ ਹਾਦਸੇ ਵਾਲੀ ਜਗ੍ਹਾ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ। ਅਧਿਕਾਰੀ ਨੇ ਦੱਸਿਆ ਕਿ ਔਰਤ ਦੇ ਗਲੇ 'ਚ 5-6 ਤੋਲੇ ਦੇ ਸੋਨੇ ਦੇ ਗਹਿਣੇ ਸਨ, ਇਸ ਲਈ ਚੋਰੀ ਮਕਸਦ ਨਹੀਂ ਸੀ। ਪੁਲਸ ਡਿਪਟੀ ਸੁਪਰਡੈਂਟ ਰਾਹੁਲ ਜਾਲਟੇ ਨੇ ਕਿਹਾ,''ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਜਬਰ ਜ਼ਿਨਾਹ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।'' ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
