ਔਰਤ ਨੂੰ 32 ਹਫ਼ਤਿਆਂ ਤੋਂ ਵੱਧ ਦਾ ਗਰਭਪਾਤ ਕਰਾਉਣ ਦੀ ਨਹੀਂ ਮਿਲੀ ਇਜਾਜ਼ਤ

Thursday, Feb 01, 2024 - 10:48 AM (IST)

ਔਰਤ ਨੂੰ 32 ਹਫ਼ਤਿਆਂ ਤੋਂ ਵੱਧ ਦਾ ਗਰਭਪਾਤ ਕਰਾਉਣ ਦੀ ਨਹੀਂ ਮਿਲੀ ਇਜਾਜ਼ਤ

ਨਵੀਂ ਦਿੱਲੀ (ਭਾਸ਼ਾ)-ਸੁਪਰੀਮ ਕੋਰਟ ਨੇ ਪਿਛਲੇ ਸਾਲ ਅਕਤੂਬਰ ’ਚ ਆਪਣੇ ਪਤੀ ਨੂੰ ਗੁਆ ਚੁੱਕੀ 26 ਸਾਲਾ ਇਕ ਔਰਤ ਨੂੰ 32 ਹਫ਼ਤਿਆਂ ਤੋਂ ਵੱਧ ਦਾ ਗਰਭਪਾਤ ਕਰਵਾਉਣ ਦੀ ਇਜਾਜ਼ਤ ਦੇਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਮੈਡੀਕਲ ਬੋਰਡ ਨੇ ਮੰਨਿਆ ਹੈ ਕਿ ਭਰੂਣ ਕਿਸੇ ਵੀ ਤਰ੍ਹਾਂ ਅਸਧਾਰਨ ਨਹੀਂ ਹੈ।
ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪ੍ਰਸੰਨਾ ਭਾਲਚੰਦਰ ਵਰਲੇ ਦੀ ਬੈਂਚ ਨੇ ਦਿੱਲੀ ਹਾਈ ਕੋਰਟ ਦੇ 23 ਜਨਵਰੀ ਦੇ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਹਾਈ ਕੋਰਟ ਨੇ 23 ਜਨਵਰੀ ਦੇ ਹੁਕਮ ਵਿਚ 4 ਜਨਵਰੀ ਦੇ ਆਪਣੇ ਪਹਿਲੇ ਫ਼ੈਸਲੇ ਨੂੰ ਵਾਪਸ ਲੈ ਲਿਆ ਸੀ, ਜਿਸ ਵਿਚ ਔਰਤ ਨੂੰ ਆਪਣੇ 29 ਹਫਤਿਆਂ ਦੇ ਭਰੂਣ ਨੂੰ ਖਤਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਡਿਪਰੈਸ਼ਨ ਤੋਂ ਪੀੜਤ ਵਿਧਵਾ ਨੂੰ 4 ਜਨਵਰੀ ਨੂੰ 29 ਹਫਤਿਆਂ ਦੇ ਭਰੂਣ ਨੂੰ ਇਸ ਆਧਾਰ ’ਤੇ ਖਤਮ ਕਰਨ ਦੀ ਇਜਾਜ਼ਤ ਦਿੱਤੀ ਸੀ ਕਿ ਗਰਭ ਅਵਸਥਾ ਜਾਰੀ ਰੱਖਣ ਨਾਲ ਉਸ ਦੀ ਮਾਨਸਿਕ ਸਿਹਤ ’ਤੇ ਅਸਰ ਪੈ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।


author

Aarti dhillon

Content Editor

Related News