ਵਿਆਹ ਤੋਂ ਬਾਅਦ ਵੀ ਸਬੰਧ ਰੱਖਣ ਦੇ ਦੋਸ਼ ਹੇਠ ਔਰਤ ਦਾ ਮੁੰਡਨ ਕਰ ਕੇ ਪਿੰਡ ’ਚ ਘੁਮਾਇਆ
Sunday, Aug 25, 2019 - 12:00 AM (IST)

ਬਾਲਾਸੋਰ— ਓਡਿਸ਼ਾ ਦੇ ਬਾਲਾਸੋਰ ਜ਼ਿਲੇ ਵਿਚ ਇਕ ਨਜ਼ਦੀਕੀ ਰਿਸ਼ਤੇਦਾਰ ਨਾਲ ਵਿਆਹ ਤੋਂ ਬਾਅਦ ਵੀ ਸਬੰਧ ਰੱਖਣ ਦੇ ਦੋਸ਼ ਹੇਠ 25 ਸਾਲ ਦੀ ਇਕ ਔਰਤ ਦਾ ਮੁੰਡਨ ਕਰਵਾ ਕੇ ਉਸ ਨੂੰ ਸਾਰੇ ਪਿੰਡ ਵਿਚ ਘੁਮਾਇਆ ਗਿਆ। ਪੁਲਸ ਨੇ ਸ਼ਨੀਵਾਰ ਦੱਸਿਆ ਕਿ ਪੀੜਤ ਔਰਤ ਦੇ ਪਿਤਾ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਤੋਂ ਬਾਅਦ ਦੋ ਔਰਤਾਂ ਸਮੇਤ 6 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਸਾਰੇ ਮੁਲਜ਼ਮ ਉਕਤ ਔਰਤ ਦੇ ਰਿਸ਼ਤੇਦਾਰ ਹੀ ਦੱਸੇ ਜਾਂਦੇ ਹਨ।