ਲੋਕ ਸਭਾ ਚੋਣਾਂ : ਡਿਊਟੀ ''ਤੇ ਤਾਇਨਾਤ ਮਹਿਲਾ ਪੋਲਿੰਗ ਅਧਿਕਾਰੀ ਦੀ ਮੌਤ
Tuesday, May 07, 2024 - 08:18 PM (IST)
ਅਮਰੇਲੀ- ਗੁਜਰਾਤ ਦੇ ਅਮਰੇਲੀ ਜ਼ਿਲੇ ਦੇ ਇਕ ਪੋਲਿੰਗ ਬੂਥ 'ਤੇ ਤਾਇਨਾਤ ਇਕ 45 ਸਾਲਾ ਮਹਿਲਾ ਪੋਲਿੰਗ ਅਧਿਕਾਰੀ ਨੇ ਮੰਗਲਵਾਰ ਨੂੰ ਡਿਊਟੀ ਦੌਰਾਨ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਮਰੇਲੀ ਦੇ ਕਲੈਕਟਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਅਜੈ ਦਹੀਆ ਨੇ ਦੱਸਿਆ ਕਿ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ, ਕੌਸ਼ਿਕਾ ਬਾਬਰੀਆ ਨੂੰ ਜਾਫਰਾਬਾਦ ਸ਼ਹਿਰ ਦੇ ਇੱਕ ਸਕੂਲ ਵਿੱਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਅਨੁਸਾਰ ਮੌਤ ਦਾ ਸੰਭਾਵਿਤ ਕਾਰਨ ਦਿਲ ਦਾ ਦੌਰਾ ਸੀ।
ਦਹੀਆ ਨੇ ਕਿਹਾ ਕਿ ਅਧਿਕਾਰੀ ਜਾਫਰਾਬਾਦ ਸ਼ਹਿਰ ਦੇ ਇਕ ਪੋਲਿੰਗ ਬੂਥ 'ਤੇ ਤਾਇਨਾਤ ਸੀ। ਦੁਪਹਿਰ ਨੂੰ ਉਸਨੇ ਬੇਚੈਨੀ ਦੀ ਸ਼ਿਕਾਇਤ ਕੀਤੀ ਅਤੇ ਉਸਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਬਾਅਦ 'ਚ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਹਸਪਤਾਲ 'ਚ ਦਾਖਲ ਕਰਾਉਣ ਤੋਂ ਤੁਰੰਤ ਬਾਅਦ ਉਸ ਦੀ ਮੌਤ ਹੋ ਗਈ।