ਬੱਸ ਦੀ ਟੱਕਰ ''ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ

Tuesday, Aug 27, 2024 - 11:05 PM (IST)

ਬੱਸ ਦੀ ਟੱਕਰ ''ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ

ਅਲਵਰ : ਰਾਜਸਥਾਨ 'ਚ ਅਲਵਰ ਜ਼ਿਲ੍ਹੇ ਦੇ ਰਾਮਗੜ੍ਹ ਥਾਣਾ ਖੇਤਰ 'ਚ ਮੰਗਲਵਾਰ ਨੂੰ ਰੂਪਰੇਲ ਨਦੀ ਦੇ ਪੁਲ ਨੇੜੇ ਬੱਸ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ । ਪੁਲਸ ਸੂਤਰਾਂ ਨੇ ਦੱਸਿਆ ਕਿ ਸਤਪਾਲ ਸਿੰਘ ਆਪਣੀ ਪਤਨੀ ਰਾਜਵੰਤ ਕੌਰ (52) ਨਾਲ ਜਾ ਰਿਹਾ ਸੀ ਕਿ ਸਵੇਰੇ 11 ਵਜੇ ਦੇ ਕਰੀਬ ਪੁਲੀ ਨੇੜੇ ਉਸ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਰਾਜਵੰਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਸਤਪਾਲ ਨੂੰ ਮਾਮੂਲੀ ਸੱਟਾਂ ਲੱਗੀਆਂ। 

ਘਟਨਾ ਦੀ ਸੂਚਨਾ ਮਿਲਣ 'ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਲਵਰ ਭਰਤਪੁਰ ਰੋਡ ਨੂੰ ਕਰੀਬ ਡੇਢ ਘੰਟੇ ਤੱਕ ਜਾਮ ਕਰੀ ਰੱਖਿਆ। ਇਸ ਸਬੰਧੀ ਸੂਚਨਾ ਮਿਲਣ 'ਤੇ ਰਾਮਗੜ੍ਹ ਦੇ ਉਪ ਪੁਲਸ ਕਪਤਾਨ ਓਮਪ੍ਰਕਾਸ਼ ਬਿਸ਼ਨੋਈ, ਤਹਿਸੀਲਦਾਰ ਉਮੇਸ਼ ਚੰਦ ਸ਼ਰਮਾ, ਨਾਇਬ ਤਹਿਸੀਲਦਾਰ ਲਾਲਚੰਦ ਵਰਮਾ ਅਤੇ ਕਈ ਥਾਣਿਆਂ ਦੇ ਪੁਲਸ ਅਧਿਕਾਰੀ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪੁੱਜੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਸਮਝਾਉਣ ਤੋਂ ਬਾਅਦ ਕਰੀਬ ਡੇਢ ਘੰਟੇ ਬਾਅਦ ਜਾਮ ਖੁਲਵਾਇਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।


author

Baljit Singh

Content Editor

Related News