ਮੱਧ ਦਿੱਲੀ ''ਚ ਮੈਟਰੋ ਟ੍ਰੇਨ ਦੀ ਪਟੜੀ ''ਤੇ ਦੌੜਦੀ ਔਰਤ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਫੜਿਆ
Sunday, Sep 08, 2024 - 07:30 AM (IST)
 
            
            ਨਵੀਂ ਦਿੱਲੀ (ਭਾਸ਼ਾ) : ਰਾਸ਼ਟਰੀ ਰਾਜਧਾਨੀ ਦੇ ਰਾਜੇਂਦਰ ਨਗਰ ਮੈਟਰੋ ਸਟੇਸ਼ਨ ਦੇ ਕੋਲ ਇਕ ਔਰਤ ਮੈਟਰੋ ਰੇਲ ਦੀਆਂ ਪਟੜੀਆਂ 'ਤੇ ਦੌੜਦੀ ਹੋਈ ਮਿਲੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਯਾਤਰੀ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਿਆ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ।
ਵੀਡੀਓ ਵਿਚ ਤਿੰਨ ਸੁਰੱਖਿਆ ਮੁਲਾਜ਼ਮ ਦੌੜਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਲਟ ਦਿਸ਼ਾ 'ਚ ਇਕ ਮੈਟਰੋ ਟ੍ਰੇਨ ਨੂੰ ਪਟੜੀ 'ਤੇ ਖੜ੍ਹੀ ਦੇਖਿਆ ਜਾ ਸਕਦਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਮੁਲਾਜ਼ਮਾਂ ਨੇ ਪਟੜੀ 'ਤੇ ਦੌੜ ਰਹੀ ਔਰਤ ਨੂੰ ਫੜ ਲਿਆ ਅਤੇ ਉਸ ਨੂੰ ਮੈਟਰੋ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਬਾਅਦ ਵਿਚ ਔਰਤ ਨੂੰ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8

 
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            